Punjab

ਡ੍ਰੋਨ ਰਾਹੀਂ ਸਰਹੱਦ ਪਾਰੋਂ ਆਈ ਹੈਰੋਇਨ ਦੀ ਖੇਪ ਬਰਾਮਦ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 19 ਜਾਨਵਰੀਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਡੱਲ ਵਿਖੇ ਸਾਬਕਾ ਸਰਪੰਚ ਦੇ ਖੇਤਾਂ ਵਿਚ ਡ੍ਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਅੱਧਾ ਕਿੱਲੋ ਤੋਂ ਵੱਧ ਹੈਰੋਇਨ ਦੇ ਉਕਤ ਪੈਕੇਟ ਨੂੰ ਥਾਣਾ ਖਾਲੜਾ ਦੀ ਪੁਲਿਸ ਨੇ ਕਬਜ਼ੇ ਵਿਚ ਲੈ ਕੇ ਖੇਪ ਮੰਗਵਾਉਣ ਵਾਲੇ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਅਤੇ ਏਅਰ ਕਰਾਫਟ ਐਕਟ ਦੇ ਤਹਿਤ ਕੇਸ ਦਰਜ ਕਰ ਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਿਸ ਨੂੰ ਪਿੰਡ ਡੱਲ ਦੇ ਸਾਬਕਾ ਸਰਪੰਚ ਦੇਸਾ ਸਿੰਘ ਨੇ ਸੂਚਨਾ ਦਿੱਤੀ ਸੀ ਕਿ ਉਹ ਆਪਣੇ ਕਣਕ ਦੇ ਖੇਤਾਂ ਵਿਚ ਗੇੜਾ ਮਾਰਨ ਗਿਆ ਤਾਂ ਉਥੇ ਪੀਲੇ ਰੰਗ ਦਾ ਪੈਕੇਟ ਦਿਖਾਈ ਦਿੱਤਾਸੂਚਨਾ ਤੋਂ ਬਾਅਦ ਥਾਣਾ ਖਾਲੜਾ ਦੇ ਮੁਖੀ ਸਬ ਇੰਸਪੈਕਟਰ ਬਲਬੀਰ ਸਿੰਘ ਪੁਲਿਸ ਪਾਰਟੀ ਸਣੇ ਮੌਕੇ ’ਤੇ ਪੁੱਜੇ ਅਤੇ ਬੀਐੱਸਐੱਫ ਦੇ ਜਵਾਨਾਂ ਸਮੇਤ ਦੇਸਾ ਸਿੰਘ ਦੇ ਖੇਤਾਂ ਵਿੱਚ ਪਿਆ ਪੀਲੇ ਰੰਗ ਦਾ ਪੈਕੇਟ ਜਿਸ ਨਾਲ ਤਾਂਬੇ ਦੀ ਕਾਰ ਦੀ ਕੁੰਡੀ ਲੱਗੀ ਹੋਈ ਸੀ, ਬਰਾਮਦ ਕੀਤਾਉਨ੍ਹਾਂ ਦੱਸਿਆ ਕਿ ਪੈਕੇਟ ਵਿੱਚੋਂ 509 ਗ੍ਰਾਮ ਹੈਰੋਇਨ ਮਿਲੀ ਹੈ। ਜਿਸ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੈਰੋਇਨ ਦੀ ਖੇਪ ਮੰਗਵਾਉਣ ਵਾਲੇ ਦਾ ਪਤਾ ਲਗਾਉਣ ਲਈ ਕਾਰਵਾਈ ਸ਼ਉਰੂ ਕਰ ਦਿੱਤੀ ਗਈ ਹੈ ਅਤੇ ਜਲਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button