Punjab

ਡ੍ਰੋਨ ਹਮਲੇ ਦੌਰਾਨ ਮਾਰੀ ਗਈ ਪਿੰਡ ਖਾਈ ਫੇਮੇ ਕੀ ਦੀ ਔਰਤ ਦੇ ਪਰਿਵਾਰ ਲਈ 5 ਲੱਖ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਦਾ ਐਲਾਨ

ਫਿਰੋਜ਼ਪੁਰ, 13 ਮਈ-: ਬੀਤੀ 9 ਮਈ ਨੂੰ ਜ਼ਿਲ੍ਹੇ ਦੇ ਪਿੰਡ ਖਾਈ ਫੇਮੇ ਕੀ ਵਿਖੇ ਡਰੋਨ ਹਮਲੇ ਵਿਚ ਮਾਰੀ ਗਈ ਸੁਖਵਿੰਦਰ ਕੌਰ ਦੀ ਦੁਖਦਾਈ ਮੌਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਲਈ 5 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦਾ ਐਲਾਨ ਕੀਤਾ ਹੈ। ਘਟਨਾ ਦੇ ਵੇਰਵੇ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ 9 ਮਈ ਦੀ ਰਾਤ ਨੂੰ, ਭਾਰਤੀ ਫੌਜ ਵੱਲੋਂ ਤਬਾਹ ਕੀਤੇ ਡਰੋਨ ਦੇ ਮੱਚਦੇ ਹੋਏ ਮਲਬੇ ਦਾ ਇੱਕ ਟੁਕੜਾ ਇੱਕ ਖੜ੍ਹੀ ਕਾਰ ‘ਤੇ ਡਿੱਗ ਪਿਆ ਅਤੇ ਇਸ ਵਿੱਚ ਲੱਗੀ ਅੱਗ ਨਾਲ ਇੱਕੋ ਪਰਿਵਾਰ ਦੇ ਤਿੰਨ ਮੈਂਬਰ – ਲਖਵਿੰਦਰ ਸਿੰਘ (ਬਗੀਚਾ ਸਿੰਘ ਦਾ ਪੁੱਤਰ), ਉਸਦੀ ਪਤਨੀ ਸੁਖਵਿੰਦਰ ਕੌਰ ਅਤੇ ਉਨ੍ਹਾਂ ਦਾ ਪੁੱਤਰ ਮੋਨੂੰ ਜ਼ਖਮੀ ਹੋ ਗਏ। ਤਿੰਨਾਂ ਨੂੰ ਮੁੱਢਲੀ ਸਹਾਇਤਾ ਲਈ ਬਾਗੀ ਹਸਪਤਾਲ ਲਿਜਾਇਆ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੁਖਵਿੰਦਰ ਕੌਰ, ਜਿਸ ਨੂੰ ਗੰਭੀਰ ਸੱਟਾਂ ਲੱਗੀਆਂ ਸਨ, ਨੂੰ ਚੰਗੀ ਡਾਕਟਰੀ ਦੇਖਭਾਲ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਰੈਫਰ ਕੀਤਾ ਗਿਆ ਸੀ। ਡਾਕਟਰਾਂ ਦੀਆਂ ਪੂਰੀਆਂ ਕੋਸ਼ਿਸ਼ਾਂ ਦੇ ਬਾਵਜੂਦ, ਉਹ ਕੱਲ੍ਹ ਦੇਰ ਰਾਤ ਜ਼ਖ਼ਮਾਂ ਦੀ ਤਾਬ ਨਾ ਝੱਲਦੀ ਹੋਈ ਦਮ ਤੋੜ ਗਈ।ਪੰਜਾਬ ਸਰਕਾਰ ਨੇ ਦੁਖੀ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ ਹੈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਖੀ ਪਰਿਵਾਰ ਲਈ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ ਕੀਤਾ ਹੈ।

Related Articles

Leave a Reply

Your email address will not be published. Required fields are marked *

Back to top button