Punjab

ਡੱਲੇਵਾਲ ਦਾ ਇਲਾਜ ਸ਼ੁਰੂ, 121 ਕਿਸਾਨਾਂ ਨੇ ਖ਼ਤਮ ਕੀਤਾ ਮਰਨ ਵਰਤ, ਕੋਟੜਾ ਨੇ ਕਿਹਾ- ਇਹ ਜਿੱਤ ਵੱਲ ਪਹਿਲਾ ਕਦਮ ਪਰ ਅੰਦੋਲਨ ਜਾਰੀ ਰਹੇਗਾ

ਖਨੋਰੀ, 19 ਜਨਵਰੀਕੇਂਦਰ ਸਰਕਾਰ ਨਾਲ 14 ਫਰਵਰੀ ਨੂੰ ਹੋਈ ਮੀਟਿੰਗ ਦੇ ਮਿਲੇ ਪ੍ਰਸਤਾਵ ਤੋਂ ਬਾਅਦ ਜਿੱਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਲਾਜ ਕਰਵਾਉਣ ਲਈ ਸਹਿਮਤੀ ਦਿੱਤੀ, ਉੱਥੇ ਹੀ ਐਤਵਾਰ ਨੂੰ 111 ਕਿਸਾਨਾਂ ਨੇ ਪੰਜਵੇਂ ਤੇ ਹਰਿਆਣਾ ਦੇ 10 ਕਿਸਾਨਾਂ ਨੇ ਤੀਜੇ ਦਿਨ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ। ਇਸ ਤੋਂ ਬਾਅਦ ਕਿਸਾਨਾਂ ਨੇ ਸਭ ਤੋਂ ਪਹਿਲਾਂ ਚਾਹ ਪੀਤੀਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਤੇ ਐਸਐਸਪੀ ਡਾ. ਨਾਨਕ ਸਿੰਘ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੈਡੀਕਲ ਸਹਾਇਤਾ ਲੈਣ ਮੌਕੇ ਮੁਲਾਕਾਤ ਕੀਤੀਕਿਸਾਨ ਆਗੂਆਂ ਕਾਕਾ ਸਿੰਘ ਕੋਟੜਾ, ਸੁਖਜੀਤ ਸਿੰਘ ਹਰਦੋਝੰਡੇ, ਬਲਦੇਵ ਸਿੰਘ ਸਿਰਸਾ ਨੇ ਇਨ੍ਹਾਂ ਕਿਸਾਨਾਂ ਨੂੰ ਜੂਸ ਪਿਆ ਕੇ ਮਰਨ ਵਰਤ ਖ਼ਤਮ ਕਰਵਾਇਆ ਤੇ ਉਨ੍ਹਾਂ ਨੂੰ ਹਰਿਆਣਾ ਸਰਹੱਦ ਤੋਂ ਮੋਰਚੇ ਵਾਲੀ ਥਾਂ ’ਤੇ ਵਾਪਸ ਲਿਆਂਦਾ ਗਿਆ। ਕਿਸਾਨਾਂ ਨੇ ਜੈਕਾਰੇ ਤੇ ਨਾਅਰੇਬਾਜ਼ੀ ਕਰਦੇ ਹੋਏ ਆਪਣਾ ਮਰਨ ਵਰਤ ਖ਼ਤਮ ਕੀਤਾਕਾਕਾ ਸਿੰਘ ਕੋਟੜਾ ਨੇ ਸਪੱਸ਼ਟ ਕੀਤਾ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਹੈ ਤੇ ਉਨ੍ਹਾਂ ਦਾ ਮੈਡੀਕਲ ਟ੍ਰੀਟਮੈਂਟ ਆਰੰਭ ਕਰ ਦਿੱਤਾ ਗਿਆ। ਐਮਐਸਪੀ ਗਾਰੰਟੀ ਐਕਟ ਤੇ ਦਰਜਨਾਂ ਹੋਰ ਮੰਗਾਂ ਦੀ ਪੂਰਤੀ ਲਈ ਪਿਛਲੇ ਸਾਲ ਫਰਵਰੀ ਤੋਂ ਚੱਲ ਰਹੇ ਅੰਦੋਲਨ ‘ਚ ਜਿੱਤ ਵੱਲ ਇਹ ਪਹਿਲਾ ਕਦਮ ਹੈ। ਅੰਦੋਲਨ ਅਜੇ ਖਤਮ ਨਹੀਂ ਹੋਇਆ ਹੈ, ਸਗੋਂ ਕੇਂਦਰ ਨਾਲ ਗੱਲਬਾਤ ਦਾ ਦੌਰ ਮੁੜ ਸ਼ੁਰੂ ਹੋਣ ਜਾ ਰਿਹਾ ਹੈ ਜੋ ਪਿਛਲੇ ਸਾਲ ਫਰਵਰੀ ਤੋਂ ਰੁਕਿਆ ਹੋਇਆ ਸੀ। ਕਿਸਾਨਾਂ ਦੇ ਸੰਘਰਸ਼ ਦੇ ਦਬਾਅ ਅੱਗੇ ਝੁਕਦਿਆਂ ਕੇਂਦਰ ਸਰਕਾਰ ਨੇ ਡੈੱਡਲਾਕ ਨੂੰ ਤੋੜਦਿਆਂ ਗੱਲਬਾਤ ਦੀ ਤਜਵੀਜ਼ ਭੇਜ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button