
ਬਰਨਾਲਾ, 8 ਅਪਰੈਲ- ਪਿਛਲੇ ਦਿਨੀ ਬਰਨਾਲਾ ਦੇ ਧਨੋਲਾ ਦੀ ਅਨਾਜ ਮੰਡੀ ਵਿੱਚ ਵੱਡੀ ਕਾਨਫਰੰਸ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ਤੇ ਜਗਜੀਤ ਸਿੰਘ ਡੱਲੇਵਾਲ ਨੇ ਸ਼ਿਰਕਤ ਕੀਤੀ ਸੀ। ਜਿਸ ਤੋਂ ਬਾਅਦ ਉਹਨਾਂ ਦੀ ਤਬੀਅਤ ਖਰਾਬ ਹੋ ਗਈ ਤੇ ਉਹਨਾਂ ਨੂੰ ਬਰਨਾਲਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਸੀ। ਇਸ ਮੌਕੇ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਅਤੇ ਅਭਿਮਨਯੂ ਕੋਹਾੜ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿਛਲੇ ਦਿਨੀ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਹਨਾਂ ਨੂੰ ਪ੍ਰਾਈਵੇਟ ਹਸਪਤਾਲ ਬਰਨਾਲਾ ਵਿੱਚ ਐਮਰਜੈਂਸੀ ਦਾਖਲ ਕਰਾਇਆ ਗਿਆ ਸੀ। ਉਹਨਾਂ ਦੇ ਪੇਟ ਵਿੱਚ ਅਚਾਨਕ ਜ਼ਿਆਦਾ ਦਰਦ ਹੋਣ ਦੀ ਸਮੱਸਿਆ ਨੂੰ ਲੈ ਕੇ ਸਾਰੀ ਰਾਤ ਦਰਦ ਨਾਲ ਜੂਝਦੇ ਰਹੇ। ਅੱਜ ਸਵੇਰੇ 4 ਵਜੇ ਦੇ ਕਰੀਬ ਡਾਕਟਰਾਂ ਵੱਲੋਂ ਉਨਾਂ ਨੂੰ ਇੰਜੈਕਸ਼ਨ ਲਾਏ ਗਏ, ਅਲਟਰਾ ਸਾਊਂਟ ਅਤੇ ਟੈਸਟ ਵੀ ਕੀਤੇ ਜਾ ਰਹੇ ਹਨ। ਜਿਸ ਤੋਂ ਬਾਅਦ ਉਹਨਾਂ ਨੂੰ ਥੋੜਾ ਜਿਹਾ ਆਰਾਮ ਮਹਿਸੂਸ ਹੋਇਆ ਹੈ। ਪਰ ਹਜੇ ਵੀ ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿੱਥੇ ਅੱਜ ਡਾਕਟਰਾਂ ਵੱਲੋਂ ਉਨਾਂ ਦਾ ਦੁਬਾਰੇ ਫੇਰ ਚੈੱਕ ਅਪ ਕੀਤਾ ਜਾਵੇਗਾ। ਉਨਾਂ ਜਾਣਕਾਰੀ ਦਿੰਦੇ ਆ ਦੱਸਿਆ ਕਿ ਇਨਾ ਲੰਬਾ ਸਮਾਂ ਭੁੱਖ ਹੜਤਾਲ ਕਰਨ ਨਾਲ ਸਰੀਰ ਕਮਜ਼ੋਰ ਹੋ ਜਾਂਦਾ ਹੈ,ਜਿਸ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੂੰ ਦਰਦ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।। ਉਹਨਾਂ ਕਿਸਾਨਾਂ ਅਤੇ ਦੇਸ਼ ਵਾਸੀਆਂ ਨੂੰ ਜਗਜੀਤ ਸਿੰਘ ਡੱਲੇਵਾਲ ਦੀ ਚੰਗੀ ਸਿਹਤਯਾਬੀ ਲਈ ਅਰਦਾਸ ਕਰਨ ਲਈ ਵੀ ਬੇਨਤੀ ਵੀ ਕੀਤੀ ਹੈ। ਤਾਂ ਜੋ ਜਗਜੀਤ ਸਿੰਘ ਡੱਲੇਵਾਲ ਜਲਦ ਤੰਦਰੁਸਤ ਹੋ ਕੇ ਕਿਸਾਨੀ ਮੰਗਾਂ ਲਈ ਸੰਘਰਸ਼ ਹੋਰ ਤੇਜ਼ ਕਰ ਸਕਣ। ਉਨ੍ਹਾਂ ਨੇ ਅੱਜ ਮੁਕਤਸਰ ਸਾਹਿਬ ਦੇ ਦੋਦਾ ਦੀ ਅਨਾਜ ਮੰਡੀ ਵਿੱਚ ਹੋ ਰਹੀ ਵੱਡੀ ਕਾਨਫਰੰਸ ਤੇ ਬੋਲਦੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਜਿੱਥੇ ਆਪਣਾ ਇਲਾਜ ਕਰਵਾ ਰਹੇ ਹਨ ਪਰ ਉਹਨਾਂ ਦੀ ਇੱਛਾ ਇਹ ਹੈ ਕਿ ਉਹ ਹਰ ਹਾਲਤ ਵਿੱਚ ਮੁਕਤਸਰ ਸਾਹਿਬ ਦੇ ਦੋਦਾ ਦੀ ਅਨਾਜ ਮੰਡੀ ਵਿੱਚ ਹੋ ਰਹੀ ਕਿਸਾਨਾਂ ਦੀ ਵੱਡੀ ਕਾਨਫਰੰਸ ਵਿੱਚ ਸ਼ਮੂਲੀਅਤ ਕਰਕੇ ਕਿਸਾਨਾਂ ਦੇ ਦਰਸ਼ਨ ਕਰਨਗੇ। ਇਸ ਤੋਂ ਇਲਾਵਾ ਜੋ ਵੀ ਤਰੀਕਾਂ ਦਿੱਤੀਆਂ ਗਈਆਂ ਹਨ ਉਨਾਂ ਤਰੀਕਾਂ ਤਹਿਤ ਹੀ ਜਗਜੀਤ ਸਿੰਘ ਡੱਲੇਵਾਲ ਆਪਣੀ ਸਮੂਲੀਅਤ ਕਰਨਗੇ।ਡਾਕਟਰਾਂ ਵੱਲੋਂ ਵੀ ਜਗਜੀਤ ਸਿੰਘ ਡੱਲੇਵਾਲ ਦਾ ਜਿੱਥੇ ਇਲਾਜ ਕੀਤਾ ਜਾ ਰਿਹਾ ਹੈ ਉੱਥੇ ਡਾਕਟਰਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਅਰਾਮ ਕਰਨ ਦੀ ਸਲਾਹ ਵੀ ਦਿੱਤੀ ਹੈ। ਇਸ ਮੌਕੇ ਸੂਬਾ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਅਤੇ ਸੂਬਾ ਕਿਸਾਨ ਆਗੂ ਅਭਿਮਨਯੂ ਕੋਹਾੜ, ਜਗਜੀਤ ਸਿੰਘ ਡਲੇਵਾਲ ਦਾ ਪੁੱਤਰ ਤੋਂ ਇਲਾਵਾ ਕਿਸਾਨਾਂ ਆਗੂ ਗੁਰਪ੍ਰੀਤ ਸਿੰਘ ਪੱਖੋ, ਬਲਾਕ ਆਗੂ ਜਗਜੀਤ ਸਿੰਘ, ਰਣਜੀਤ ਸਿੰਘ ਤੋਂ ਇਲਾਵਾ ਕਿਸਾਨ ਹਾਜ਼ਰ ਸਨ।



