Punjab
ਡੱਲੇਵਾਲ ਦੇ ਮਾਮਲੇ ‘ਚ ਹੋਈ ਸੁਣਵਾਈ, ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਆਦੇਸ਼- ਪਰਿਵਾਰਕ ਮੈਂਬਰਾਂ ਨੂੰ ਮਿਲਣ ਦੀ ਦਿੱਤੀ ਜਾਵੇ ਇਜਾਜ਼ਤ

ਚੰਡੀਗੜ੍ਹ, 25 ਮਾਰਚ-ਕਿਸਾਨ ਆਗੂ ਡੱਲੇਵਾਲ ਦੇ ਮਾਮਲੇ ਵਿੱਚ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਸਵਾਲ ਉਠਾਇਆ ਕਿ ਜੇਕਰ ਡੱਲੇਵਾਲ ਇਸ ਸਮੇਂ ਹਸਪਤਾਲ ਵਿੱਚ ਦਾਖਲ ਹੈ ਤਾਂ ਇਹ ਪਟੀਸ਼ਨ ਕਿਉਂ ਜ਼ਰੂਰੀ ਸੀ। ਇਸ ‘ਤੇ ਪੰਜਾਬ ਸਰਕਾਰ ਨੇ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਕਿ ਡੱਲੇਵਾਲ ਨੂੰ ਉਨ੍ਹਾਂ ਦੀ ਸਹਿਮਤੀ ਨਾਲ ਪਟਿਆਲਾ ਦੇ ਹਸਪਤਾਲ ਵਿੱਚ ਰੱਖਿਆ ਗਿਆ ਹੈ। ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਡੱਲੇਵਾਲ ਇਸ ਸਮੇਂ ਪੁਲਿਸ ਹਿਰਾਸਤ ਵਿੱਚ ਨਹੀਂ ਹੈ। ਇਸ ‘ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਡੱਲੇਵਾਲ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਪਰਸੋਂ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ ਸਰਕਾਰ ਨੂੰ ਨਵੀਂ ਸਥਿਤੀ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।



