
ਪਟਿਆਲਾ, 23 ਮਾਰਚ-ਪਿਛਲੇ 118 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲਾ ਦੇ ਪ੍ਰਾਈਵੇਟ ਹਸਪਤਾਲ ਵਿਖੇ ਸਿਫਟ ਕਰਵਾਇਆ ਗਿਆ ਹੈ। ਪੁਲਿਸ ਨੇ ਚੁੱਪ-ਚਪੀਤੇ ਹੀ ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਤੋਂ ਲਿਆ ਕੇ ਪਟਿਆਲਾ ਵਿਖੇ ਭਰਤੀ ਕਰਵਾ ਦਿੱਤਾ। ਹਾਲਾਂਕਿ ਕੋਈ ਵੀ ਅਧਿਕਾਰੀ ਇਸਦੀ ਪੁਸ਼ਟੀ ਕਰਨ ਨੂੰ ਤਿਆਰ ਨਹੀਂ ਹੈ, ਪ੍ਰੰਤੂ ਸਿਹਤ ਅਧਿਕਾਰੀਆਂ ਸਮੇਤ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਤੇ ਬਿਨਾਂ ਪੜਤਾਲ ਤੋਂ ਕਿਸੇ ਨੂੰ ਹਸਪਤਾਲ ਦੇ ਅੰਦਰ ਜਾਣ ਨਹੀਂ ਦਿੱਤਾ ਜਾ ਰਿਹਾ। ਜ਼ਿਕਰਯੋਗ ਹੈ ਕਿ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ 19 ਮਾਰਚ ਨੂੰ ਚੰਡੀਗੜ੍ਹ ਤੋਂ ਵਾਪਸੀ ਵੇਲੇ ਹਿਰਾਸਤ ‘ਚ ਲਿਆ ਸੀ ਤੇ ਜਲੰਧਰ ਵਿਖੇ ਗੈਸਟ ਹਾਊਸ ‘ਚ ਰੱਖਿਆ ਹੋਇਆ ਸੀ।



