Punjab

ਢਾਬੀਗੁੱਜਰਾਂ ਖਨੌਰੀ ਮੋਰਚੇ ਦੇ ਕਿਸਾਨ ਦੀ ਮੌਤ

ਸ਼ੁਤਰਾਣਾ, (ਪਟਿਆਲਾ), 12 ਫਰਵਰੀ- ਢਾਬੀਗੁੱਜਰਾਂ ਖਨੌਰੀ ਮੋਰਚੇ ਦੇ ਕਿਸਾਨ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਹੈ। ਕਿਸਾਨ ਆਗੂ ਕਾਕਾ ਸਿੰਘ ਕੋਟੜਾ ਤੇ ਗੁਰਦੀਪ ਸਿੰਘ ਚਹਿਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸਾਨ ਚਰਨਜੀਤ ਸਿੰਘ ਕਾਲਾ ਪਿੰਡ ਬਡਵਾਲਾ ਤਹਿਸੀਲ ਬਸੀ ਪਠਾਣਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ, ਜੋ ਕਿ ਜਗਜੀਤ ਸਿੰਘ ਡੱਲੇਵਾਲ ਦੀ ਟਰਾਲੀ ਦੇ ਬਾਹਰ 24 ਘੰਟੇ ਪਹਿਰੇਦਾਰ ਵਜੋਂ ਸੇਵਾ ਨਿਭਾ ਰਿਹਾ ਸੀ, ਆਪਣੀ ਦਵਾਈ ਲੈਣ ਲਈ ਖਨੌਰੀ ਮੋਰਚੇ ਤੋਂ ਪੀ. ਜੀ. ਆਈ. ਚੰਡੀਗੜ੍ਹ ਜਾਂਦੇ ਹੋਏ ਰਸਤੇ ਵਿਚ ਉਸ ਦੇ ਮੋਟਰਸਾਈਕਲ ਦੇ ਅੱਗੇ ਅਚਾਨਕ ਅਵਾਰਾ ਪਸ਼ੂ ਆਉਣ ਕਾਰਨ ਉਸ ਦੇ ਗੰਭੀਰ ਸੱਟਾਂ ਲੱਗੀਆਂ ਸੀ, ਜਿਸ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਹੈ।

Related Articles

Leave a Reply

Your email address will not be published. Required fields are marked *

Back to top button