Punjab

ਤਰਨਤਾਰਨ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਕਰਨ ਬੁਰਜ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ, ਬਘੇਲ, ਵੜਿੰਗ ਸਣੇ ਪਹੁੰਚੀ ਸਮੁੱਚੀ ਲੀਡਰਸ਼ਿਪ

ਤਰਨ ਤਾਰਨ, 16 ਅਕਤੂਬਰ : ਤਰਨ ਤਰਨ ਵਿਖੇ ਹੋਣ ਜਾ ਰਹੀ ਜਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਵੀਰ ਸਿੰਘ ਬੁਰਜ ਨੇ ਅੱਜ ਆਪਣੇ ਨਾਮਜਦਗੀ ਪੱਤਰ ਰਿਟਰਨਿੰਗ ਅਫਸਰ ਕੰਮ ਐਸਡੀਐਮ ਤਰਨ ਤਾਰਨ ਗੁਰਮੀਤ ਸਿੰਘ ਕੋਲ ਦਾਖਲ ਕਰਵਾਏ । ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਵਿਧਾਇਕ ਸੁਖਵਿੰਦਰ ਸਿੰਘ ਸੁੱਖ ਸਰਕਾਰੀ ਆ ਕਾਂਗਰਸ ਦੇ ਸੀਨੀਅਰ ਆਗੂ ਮੁਹੰਮਦ ਸਦੀਕ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਦੀ ਲੀਡਰਸ਼ਿਪ ਉਹਨਾਂ ਦੇ ਨਾਲ ਮੌਜੂਦ ਰਹੀ। ਇਸ ਮੌਕੇ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਤਰਨ ਤਰਨ ਦੇ ਵੋਟਰ ਜਿਮਣੀ ਚੋਣ ਦੌਰਾਨ ਇਸ ਗੱਲ ਦਾ ਪ੍ਰਗਟਾਵਾ ਕਰਨਗੇ ਕਿ ਉਹਨਾਂ ਨੂੰ ਸੂਬੇ ਵਿੱਚ 2027 ਦੇ ਅੰਦਰ ਕਿਹੋ ਜਿਹੀ ਸਰਕਾਰ ਚਾਹੀਦੀ ਹੈ । ਉਹਨਾਂ ਨੇ ਕਿਹਾ ਕਿ ਕਾਂਗਰਸ ਅਮਨ ਸ਼ਾਂਤੀ ਦੀ ਮਦਈ ਪਾਰਟੀ ਹੈ ਅਤੇ ਵਿਰੋਧੀ ਪਾਰਟੀਆਂ ਵੱਲੋਂ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਕਿਸੇ ਪੱਖੋਂ ਵੀ ਪੰਜਾਬ ਦੇ ਭਲੇ ਲਈ ਬਿਹਤਰ ਨਹੀਂ ਕਾਂਗਰਸੀ ਉਮੀਦਵਾਰ ਕਰਨਵੀਰ ਸਿੰਘ ਬੁਰਜ ਨੇ ਕਿਹਾ ਕਿ ਉਹ ਹਰ ਦਰਵਾਜ਼ੇ ਤੱਕ ਜਾ ਕੇ ਵੋਟ ਦੀ ਮੰਗ ਕਰਨਗੇ ਤਾਂ ਜੋ ਪੰਜਾਬ ਵਿੱਚ ਫੈਲੀ ਰਾਜਕਤਾ ਨੂੰ ਖਤਮ ਕਰਨ ਵਾਸਤੇ ਕਾਂਗਰਸ ਪਾਰਟੀ ਦੀ ਜਿੱਤ ਹੋ ਸਕੇ।

Related Articles

Leave a Reply

Your email address will not be published. Required fields are marked *

Back to top button