Punjab

ਤਰਨਤਾਰਨ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਕਾਬੂ ਕੀਤੇ ਦੋ ਨਸ਼ਾ ਤਸਕਰ, ਇਕ ਦੀ ਲੱਤ ‘ਤੇ ਲੱਗੀ ਗੋਲੀ

ਝਬਾਲ, 22 ਅਪ੍ਰੈਲ-ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਦਿਆਂ ਮੰਗਲਵਾਰ ਤੜਕਸਾਰ ਦੋ ਨਸ਼ਾ ਤਸਕਰਾਂ ਨੂੰ ਕਸਬਾ ਸਰਾਏ ਅਮਾਨਤ ਖਾਂ ਨੇੜੇ ਰੱਖੇ ਭੁਸੇ ’ਚ ਮੁਕਾਬਲੇ ਤੋਂ ਬਾਅਦ ਕਾਬੂ ਕੀਤਾ ਹੈ। ਜਿਨ੍ਹਾਂ ਵਿੱਚੋਂ ਇਕ ਦੀ ਲੱਤ ’ਤੇ ਗੋਲੀ ਲੱਗੀ ਹੈ। ਦੋਵੇਂ ਨੌਜਵਾਨ ਮੋਟਲਕਾਈਕਲ ’ਤੇ ਸਵਾਰ ਸਨ। ਐੱਸਐੱਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਸੂਚਨਾ ਦੇ ਅਧਾਰ ’ਤੇ ਸੀਆਈਏ ਸਟਾਫ ਦੀ ਪੁਲਿਸ ਨੇ ਨਾਕੇਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਜਣਿਆਂ ਨੂੰ ਰੋਕਣਾ ਚਾਹਿਆ ਤਾਂ ਉਨ੍ਹਾਂ ਨੇ ਪੁਲਿਸ ਉੱਪਰ ਤਿੰਨ ਫਾਇਰ ਕੀਤੇਜਦੋਂਕਿ ਜਵਾਬੀ ਕਾਰਵਾਈ ’ਚ ਇਕ ਦੀ ਲੱਤ ’ਤੇ ਗੋਲੀ ਲੱਗੀ ਤੇ ਉਸ ਨੂੰ ਕਾਬੂ ਕਰ ਲਿਆ ਗਿਆ। ਜਿਸਦੀ ਪਛਾਣ ਸੁਖਦੇਵ ਸਿੰਘ ਉਰਫ ਦੇਵ ਵਾਸੀ ਰਤਨ ਕਲਾਂ ਵਜੋਂ ਹੋਈ ਹੈ। ਜਦੋਂਕਿ ਉਸਦਾ ਦੂਜਾ ਸਾਥੀ ਸਵਰਨ ਕੁਮਾਰ ਵਾਸੀ ਘੋਨੇਵਾਲ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਵੀ ਕੁਝ ਦੂਰੀ ਤੋਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਦੋਵਾਂ ਕੋਲੋਂ ਦੋ ਪਿਸਟਲ ਬਰਾਮਦ ਹੋਏ ਹਨ।

Related Articles

Leave a Reply

Your email address will not be published. Required fields are marked *

Back to top button