Punjab

ਤਰਨ ਤਾਰਨ ‘ਚ ਸਾਬਕਾ ਫੌਜੀ ਦਾ ਗੋਲ਼ੀਆਂ ਮਾਰ ਕੇ ਕਤਲ

ਪੁਲਿਸ ਵੱਲੋਂ ਅਗਲੇਰੀ ਕਾਰਵਾਈ ਜਾਰੀ

ਤਰਨ ਤਾਰਨ, 3 ਮਈ- ਸ਼ਨਿੱਚਰਵਾਰ ਨੂੰ ਤੜਕਸਾਰ ਵਕਤ ਕਰੀਬ 7 ਵਜੇ ਉਹ ਆਪਣੀ ਦੁਕਾਨ ਖੋਲ੍ਹ ਕੇ ਦੁਕਾਨ ਅੰਦਰ ਬੈਠਾ ਹੀ ਸੀ ਕਿ ਇੱਕ ਪਲਸਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਇੱਕ ਵਿਅਕਤੀ ਆਇਆ ਤੇ ਸਿੱਧੀਆਂ ਗੋਲੀਆਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਜਿਸ ‘ਤੇ ਹਮਲਾਵਰ ਵੱਲੋਂ 3 ਰੌਂਦ ਫਾਇਰ ਜੋ ਕਿ ਤਿੰਨੇ ਜਸਵੰਤ ਸਿੰਘ ਦੀ ਛਾਤੀ ‘ਚ ਲੱਗੇ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ । ਪਰਿਵਾਰਕ ਮੈਂਬਰਾਂ ਮੁਤਾਬਕ ਜਸਵੰਤ ਸਿੰਘ ਨੂੰ ਪਿਛਲੇ ਲੰਮੇ ਸਮੇਂ ਤੋਂ ਗੈਂਗਸਟਰਾਂ ਵੱਲੋਂ ਲਗਾਤਾਰ ਫਿਰੌਤੀ ਦੀਆਂ ਫੋਨ ਕਾਲਾਂ ਆ ਰਹੀਆਂ ਸਨ। ਜਿਸ ‘ਤੇ ਪੈਸੇ ਨਾ ਦੇਣ ਕਾਰਨ ਅੱਜ ਤੜਕਸਾਰ ਜਸਵੰਤ ਸਿੰਘ ਨੂੰ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਸਵੰਤ ਸਿੰਘ ਭਾਰਤੀ ਫੌਜ ‘ਚੋਂ ਆਪਣੀ ਨੌਕਰੀ ਪੂਰੀ ਕਰਨ ਤੋਂ ਬਾਅਦ ਸੇਵਾ ਮੁਕਤ ਹੋਇਆ ਹੈ ਅਤੇ ਹੁਣ ਉਹ ਆੜਤ ਦੇ ਕੰਮ ਦੇ ਨਾਲ-ਨਾਲ ਪਿੰਡ ਵਿੱਚ ਹੀ ਖੇਤੀ ਸਟੋਰ ਚਲਾ ਰਿਹਾ ਸੀ। ਘਟਨਾ ਤੋਂ ਬਾਅਦ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ। ਇਸ ਸਬੰਧੀ ਥਾਣਾ ਸਦਰ ਪੱਟੀ ਦੇ ਮੁੱਖ ਗੁਰਚਰਨ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੂੰ ਦੁੱਬਲੀ ਪਿੰਡ ‘ਚ ਇੱਕ ਜਸਵੰਤ ਸਿੰਘ ਨਾਮਕ ਵਿਅਕਤੀ ਦੇ ਕਤਲ ਕੀਤੇ ਜਾਣ ਦੀ ਸੂਚਨਾ ਮਿਲੀ ਹੈ ਜਿਸ ‘ਤੇ ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ ਅਤੇ ਪਰਿਵਾਰਕ ਮੈਂਬਰ ਦੇ ਬਿਆਨਾਂ ਤੇ ਹਮਲਾਵਰਾਂ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਦੋਸ਼ੀਆਂ ਦਾ ਪਤਾ ਲਗਾ ਕੇ ਕਾਬੂ ਕਰ ਲਿਆ ਜਾਵੇਗਾ ।

Related Articles

Leave a Reply

Your email address will not be published. Required fields are marked *

Back to top button