Punjab

ਤਲਵਣ ਰੋਡ ’ਤੇ ਲੋਹੇ-ਸਰੀਏ ਨਾਲ ਭਰਿਆ ਟਰੱਕ ਪਲਟਿਆ

ਫਿਲੌਰ, 20 ਅਗਸਤ : ਤਲਵਣ ਰੋਡ ਪਿੰਡ ਨੰਗਲ ਦੇ ਨੇੜੇ ਅੱਜ ਵੱਡਾ ਹਾਦਸਾ ਵਾਪਰਿਆ, ਜਦੋਂ ਲੋਹੇ ਤੇ ਸਰੀਏ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਸੜਕ ’ਤੇ ਪਲਟ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੱਕ ਮਾਲਕ ਮਨਜੀਤ ਸਿੰਘ ਨੇ ਦੱਸਿਆ ਕਿ ਇਹ ਟਰੱਕ ਗੋਬਿੰਦਗੜ੍ਹ ਤੋਂ ਤਲਵਣ ਲਈ ਰਵਾਨਾ ਕੀਤਾ ਗਿਆ ਸੀ ਪਰ ਸੜਕ ਦੀ ਖਸਤਾ ਹਾਲਤ ਕਾਰਨ ਇਹ ਵੱਡਾ ਹਾਦਸਾ ਵਾਪਰ ਗਿਆ। ਖੁਸ਼ਕਿਸਮਤੀ ਨਾਲ ਇਸ ਹਾਦਸੇ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਟਰੱਕ ਤੇ ਸਾਮਾਨ ਨੂੰ ਭਾਰੀ ਨੁਕਸਾਨ ਪਹੁੰਚਿਆ। ਇਸ ਮੌਕੇ ਰਾਹਗੀਰਾਂ ਨੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸੜਕ ’ਤੇ ਲੰਬੇ ਸਮੇਂ ਤੋਂ ਖੜ੍ਹੇ ਗੰਦੇ ਪਾਣੀ ਨੇ ਸੜਕਾਂ ਨੂੰ ਖੱਡਿਆਂ ’ਚ ਤਬਦੀਲ ਕਰ ਦਿੱਤਾ ਹੈ, ਜਿਸ ਕਾਰਨ ਆਏ ਦਿਨ ਹਾਦਸੇ ਵਾਪਰ ਰਹੇ ਹਨ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਨੂੰ ਗੁਹਾਰ ਲਗਾਈ ਹੈ ਕਿ ਸੜਕਾਂ ਦੀ ਮੁਰੰਮਤ ਤੇ ਸੁਧਾਰ ਵੱਲ ਜਲਦ ਤੋਂ ਜਲਦ ਧਿਆਨ ਦਿੱਤਾ ਜਾਵੇ, ਨਹੀਂ ਤਾਂ ਕਦੇ ਵੀ ਵੱਡਾ ਜਾਨੀ-ਮਾਲੀ ਨੁਕਸਾਨ ਹੋ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button