ਤਾਜਪੋਸ਼ੀ ਤੋਂ ਬਾਅਦ ਸ੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਣ ਪੁੱਜੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ, 10 ਮਾਰਚ- ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਦੇ ਲਗਾਏ ਗਏ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Giani Kuldeep Singh Gargajj) ਤਾਜਪੋਸ਼ੀ ਹੋਣ ਤੋਂ ਬਾਅਦ ਗੁਰੂ ਨਗਰੀ ਪਹੁੰਚੇ l ਉੱਥੇ ਪਹੁੰਚਣ ਤੋਂ ਬਾਅਦ ਜਿੱਥੇ ਉਹ ਆਪਣੀ ਰਿਹਾਇਸ਼ ਵਿਖੇ ਗਏ ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਤੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਸੋਮਵਾਰ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਾ ਹੋਣ ਬਾਰੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਗਿਆਨੀ ਕੁਲਦੀਪ ਸਿੰਘ ਦੇ ਸੇਵਾ ਸੰਭਾਲਣ ਮੌਕੇ ਪੰਜ ਪਿਆਰੇ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਦਸਤਾਰਾਂ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਕੀਤੇ ਜਾ ਰਹੇ ਗਲਤ ਪ੍ਰਚਾਰ ਦਾ ਖੰਡਨ ਕਰਦਿਆਂ ਇਹ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਨੂੰ ਤਖ਼ਤ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਵੱਲੋਂ ਸਿਰਪਾਓ ਦਿੱਤੇ ਗਏ। ਇਸ ਦੀ ਪੁਸ਼ਟੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮੈਂ ਖੁਦ ਉਸ ਸਮੇਂ ਹਾਜ਼ਰ ਸੀ। ਸ੍ਰੀ ਅਖੰਡ ਪਾਠ ਸਾਹਿਬ ਹੋ ਰਹੇ ਸਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਹੀ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਕੀਤੀ ਗਈ।



