National

ਥਾਈਲੈਂਡ ‘ਚ ਹੈਰਾਨ ਕਰਨ ਵਾਲਾ ਮਾਮਲਾ, ਬੋਧੀ ਭਿਕਸ਼ੂਆਂ ਨਾਲ ਸਬੰਧ ਬਣਾ ਕੇ ਬਲੈਕਮੇਲ ਕਰਨ ਵਾਲੀ ਔਰਤ ਗ੍ਰਿਫ਼ਤਾਰ

ਬੈਂਕਾਕ, 16 ਜੁਲਾਈ : ਇਨ੍ਹੀਂ ਦਿਨੀਂ ਥਾਈਲੈਂਡ ਦੇ ਮੀਡੀਆ ਵਿੱਚ ਇੱਕ ਸਨਸਨੀਖੇਜ਼ ਮਾਮਲਾ ਸੁਰਖੀਆਂ ਵਿੱਚ ਹੈ। ਥਾਈਲੈਂਡ ਦੀ ਪੁਲਿਸ ਨੇ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਕਈ ਬੋਧੀ ਭਿਕਸ਼ੂਆਂ ਨਾਲ ਸਬੰਧ ਸਾਹਮਣੇ ਆਏ ਹਨ। ਇੰਨ੍ਹਾਂ ਹੀ ਨਹੀਂ ਔਰਤ ਨੇ ਪਹਿਲਾਂ ਬੋਧੀ ਭਿਕਸ਼ੂਆਂ ਨੂੰ ਆਪਣੇ ਜਾਲ ਵਿੱਚ ਫਸਾਇਆ ਤੇ ਫਿਰ ਉਨ੍ਹਾਂ ਤੋਂ ਪੈਸੇ ਵਸੂਲਣੇ ਸ਼ੁਰੂ ਕਰ ਦਿੱਤੇ। ਦੋਸ਼ੀ ਔਰਤ ਦੀ ਪਛਾਣ ਵਿਲਾਵਨ ਅਮਸਾਵਤ ਵਜੋਂ ਹੋਈ ਹੈ, ਜਿਸ ਨੂੰ ਪੁਲਿਸ ਨੇ ਮੰਗਲਵਾਰ ਨੂੰ ਰਾਜਧਾਨੀ ਬੈਂਕਾਕ ਤੋਂ ਥੋੜ੍ਹੀ ਦੂਰੀ ‘ਤੇ ਸਥਿਤ ਨੋਂਥਾਬੁਰੀ ਸੂਬੇ ਤੋਂ ਗ੍ਰਿਫ਼ਤਾਰ ਕੀਤਾ। ਇਸ ਘੁਟਾਲੇ ਵਿੱਚ ਘੱਟੋ-ਘੱਟ 9 ਬੋਧੀ ਭਿਕਸ਼ੂਆਂ ਦੇ ਨਾਮ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਮੱਠ ਤੋਂ ਕੱਢ ਦਿੱਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button