
ਟਾਂਗਰਾ, , 30 ਜੁਲਾਈ : ਪੰਜਾਬ ਸਰਕਾਰ ਵੱਲੋਂ ਚਲਾਏ ਅਭਿਆਨ ਦੇ ਦੌਰਾਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਅੰਮ੍ਰਿਤਸਰ ਦਿਹਾਤੀ ਐੱਸਐੱਸਪੀ ਮਨਿੰਦਰ ਸਿੰਘ ਦੀ ਹਦਾਇਤਾਂ ਅਨੁਸਾਰ ਥਾਣਾ ਤੇ ਤਰਸਿੱਕਾ ਦੇ ਮੁੱਖ ਅਫਸਰ ਐੱਸਐੱਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਗਜੀਤ ਸਿੰਘ ਐੱਸਆਈ ਪੁਲਿਸ ਪਾਰਟੀ ਸਮੇਤ ਪਿੰਡ ਡੇਹਰੀਵਾਲ ਨੂੰ ਜਾ ਰਹੇ ਸਨ। ਪਿੰਡ ਡੇਹਰੀਵਾਲ ਸਾਈਡ ਤੋਂ ਇਕ ਨੌਜਵਾਨ ਪੈਦਲ ਆ ਰਿਹਾ ਸੀ। ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਇੱਕਦਮ ਪਿੱਛੇ ਨੂੰ ਮੁੜਨ ਲੱਗਾ ਅਤੇ ਹੱਥ ਵਿਚ ਫੜੇ ਮੋਮੀ ਲਿਫਾਫੇ ਨੂੰ ਸੁੱਟਣ ਲੱਗਾ। ਜਿਸ ’ਤੇ ਸਾਥੀ ਮੁਲਾਜ਼ਮਾਂ ਦੀ ਮਦਦ ਦੇ ਨਾਲ ਕਾਬੂ ਕੀਤਾ ਗਿਆ ਤਾਂ ਉਸ ਨੇ ਆਪਣਾ ਨਾਂ ਸੁਖਰਾਜ ਸਿੰਘ ਉਰਫ ਬਿੱਲੂ ਪੁੱਤਰ ਅਜੀਤ ਸਿੰਘ ਵਾਸੀ ਡੇਹਰੀਵਾਲ ਦੱਸਿਆ। ਮੋਮੀ ਲਿਫਾਫਾ ਚੈੱਕ ਕੀਤਾ ਤਾਂ ਉਸ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋੲ। ਮੁਲਜ਼ਮ ’ਤੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਤਰਸਿੱਕਾ ਦਰਜ ਰਜਿਸਟਰ ਕੀਤਾ ਗਿਆ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਰਿਮਾਂਡ ਹਾਸਲ ਕੀਤਾ ਗਿਆ, ਜਿਸ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।



