Punjab

ਦਰਿਆ ’ਚ ਨਹਾਉਣ ਗਏ 2 ਦੋਸਤ ਰੁੜੇ, ਇਕ ਦੀ ਲਾਸ਼ ਬਰਾਮਦ; ਦੂਜੇ ਦੀ ਭਾਲ ਜਾਰੀ

ਸ੍ਰੀ ਮਾਛੀਵਾੜਾ ਸਾਹਿਬ, 13 ਜੂਨ : ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਬਲੀਏਵਾਲ ਦੇ 2 ਨੌਜਵਾਨ ਅੱਜ ਨਹਾਉਣ ਲਈ ਦਰਿਆ ਦੇ ਪਾਣੀ ’ਚ ਉੱਤਰੇ ਤਾਂ ਉੱਥੇ ਉਹ ਰੁੜ ਗਏ, ਜਿਨ੍ਹਾਂ ’ਚੋਂ ਸ਼ੁਭਪ੍ਰੀਤ ਸਿੰਘ (29) ਦੀ ਲਾਸ਼ ਬਰਾਮਦ ਹੋ ਗਈ, ਜਦਕਿ ਦੂਜਾ ਨੌਜਵਾਨ ਗੁਰਮੀਤ ਸਿੰਘ ਉਰਫ਼ ਰਾਜੂ ਦੀ ਗੋਤਾਖੋਰਾਂ ਵੱਲੋਂ ਤਲਾਸ਼ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅੱਜ ਦੁਪਹਿਰ 2 ਵਜੇ ਅੱਤ ਦੀ ਗਰਮੀ ਹੋਣ ਕਾਰਨ ਦੋਵੇਂ ਗਹਿਰੇ ਦੋਸਤ ਸ਼ੁਭਪ੍ਰੀਤ ਸਿੰਘ ਤੇ ਗੁਰਮੀਤ ਸਿੰਘ ਆਪਣੇ 2 ਹੋਰ ਸਾਥੀਆਂ ਸਮੇਤ ਨੇਡ਼ੇ ਹੀ ਵਗਦੇ ਸਤਲੁਜ ਦਰਿਆ ’ਚ ਨਹਾਉਣ ਚਲੇ ਗਏ। ਸਤਲੁਜ ਦਰਿਆ ਕਿਨਾਰੇ ਸ਼ੁਭਪ੍ਰੀਤ ਸਿੰਘ ਤੇ ਗੁਰਮੀਤ ਸਿੰਘ ਨੇ ਕੱਪੜੇ ਲਾਹ ਕੇ ਪਾਣੀ ’ਚ ਛਾਲ ਲਗਾ ਦਿੱਤੀ ਪਰ ਜਿਸ ਥਾਂ ਉਹ ਨਹਾਉਣ ਲੱਗੇ ਉਸ ਥਾਂ ’ਤੇ ਪਾਣੀ ਡੂੰਘਾ ਸੀ। ਨਹਾਉਣ ਸਮੇਂ ਅਚਾਨਕ ਗੁਰਮੀਤ ਸਿੰਘ ਡੁੱਬਣ ਲੱਗਾ ਤਾਂ ਉਸ ਨੂੰ ਸ਼ੁਭਪ੍ਰੀਤ ਸਿੰਘ ਜਦੋਂ ਬਚਾਉਣ ਲੱਗਾ ਤਾਂ ਉਹ ਵੀ ਗਹਿਰੇ ਪਾਣੀ ਦੀ ਲਪੇਟ ’ਚ ਆ ਗਿਆ।

Related Articles

Leave a Reply

Your email address will not be published. Required fields are marked *

Back to top button