
ਅੰਮ੍ਰਿਤਸਰ, 6 ਜਨਵਰੀ–ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੋਅ ਸਜਾਏ ਗਏ। ਇਸ ਪਾਵਨ ਮੌਕੇ ਦੇਸ਼ ਵਿਸੇਸ਼ ਤੋਂ ਪਰਿਵਾਰਾਂ ਸਮੇਤ ਪਹੁੰਚੀਆਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦਿਦਾਰੇ ਕਰ ਰਹੀਆਂ ਹਨ।



