Punjab

 ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਪਤੀ ਖ਼ਿਲਾਫ਼ ਮਾਮਲਾ ਦਰਜ

ਬਠਿੰਡਾ, 10 ਅਗਸਤ : ਮਹਿਲਾ ਥਾਣਾ ਪੁਲਿਸ ਨੇ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਰਮਨਜੀਤ ਕੌਰ ਵਾਸੀ ਪਿੰਡ ਕੋਠਾ ਗੁਰੂ ਕਾ ਨੇ ਦੱਸਿਆ ਕਿ ਉਸਦਾ ਵਿਆਹ ਮਨਿੰਦਰਜੀਤ ਸਿੰਘ ਵਾਸੀ ਪਿੰਡ ਅਕਾਲਗੜ੍ਹ ਜ਼ਿਲ੍ਹਾ ਬਰਨਾਲਾ ਨਾਲ ਹੋਇਆ ਸੀ। ਵਿਆਹ ਵਿਚ ਉਸਦੇ ਪਰਿਵਾਰਕ ਮੈਂਬਰਾਂ ਨੇ ਆਪਣੀ ਹੈਸੀਅਤ ਅਨੁਸਾਰ ਦਾਜ ਦਿੱਤਾ ਸੀ ਪਰ ਵਿਆਹ ਦੇ ਕੁਝ ਸਮੇਂ ਬਾਅਦ ਉਸਦੇ ਪਤੀ ਮਨਿੰਦਰਜੀਤ ਸਿੰਘ ਨੇ ਉਸਨੂੰ ਘੱਟ ਦਾਜ ਲਿਆਉਣ ਲਈ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸਦੇ ਮਾਪਿਆਂ ਤੋਂ ਹੋਰ ਦਾਜ ਅਤੇ ਪੈਸੇ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਨੇ ਉਸ ਨੂੰ ਮਾਨਸਿਕ ਅਤੇ ਸਰੀਰਕ ਤੌਰ ”ਤੇ ਤਸੀਹੇ ਦਿੰਦਿਆਂ ਘਰੋਂ ਕੱਢ ਦਿੱਤਾ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button