Punjab

ਦਾਜ ਲਈ ਪਰੇਸ਼ਾਨ ਕਰਨ ’ਤੇ ਮਾਮਲਾ ਦਰਜ

ਜਲੰਧਰ, 21 ਸਤੰਬਰ : ਮਹਿਲਾ ਸੈੱਲ ਦੀ ਪੁਲਿਸ ਨੇ ਇਕ ਵਿਆਹੁਤਾ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਨ ਵਾਲੇ ਪਤੀ ਤੇ ਸੱਸ ਖਿਲਾਫ ਮਾਮਲਾ ਦਰਜ ਕੀਤਾ ਹੈ। ਪੀੜਤਾ ਵਿਸ਼ਵਦੀਪ ਕੌਰ ਵਾਸੀ ਥਰੀ ਸਟਾਰ ਕਾਲੋਨੀ ਨੇ ਦੋਸ਼ ਲਾਇਆ ਹੈ ਕਿ ਉਸ ਦਾ ਪਤੀ ਗੁਰਚੇਤ ਸਿੰਘ, ਸੱਸ ਬਲਵਿੰਦਰ ਕੌਰ ਤੇ ਇਕ ਹੋਰ ਪਰਿਵਾਰਕ ਮੈਂਬਰ ਉਸ ਨੂੰ ਲਗਾਤਾਰ ਮਾਨਸਿਕ ਤੇ ਸਰੀਰਕ ਤੌਰ ਤੇ ਤਸੀਹੇ ਦਿੰਦੇ ਹਨ। ਵਿਆਹ ਤੋਂ ਬਾਅਦ ਤੋਂ ਹੀ ਉਸ ਦੇ ਸਹੁਰੇ ਪਰਿਵਾਰ ਨੇ ਹੋਰ ਦਾਜ ਲਿਆਉਣ ਲਈ ਦਬਾਅ ਪਾਇਆ ਹੈ। ਜਦੋਂ ਇਨਕਾਰ ਕਰ ਦਿੱਤਾ ਤਾਂ ਵਾਰ-ਵਾਰ ਕੁੱਟਮਾਰ ਦਾ ਸਾਹਮਣਾ ਕਰਨਾ ਪਿਆ। ਪੀੜਤਾ ਦਾ ਦਾਅਵਾ ਹੈ ਕਿ ਮੁਲਜ਼ਮ ਉਸ ਤੋਂ ਰੋਜ਼ਾਨਾ ਦਾਜ ਦੀ ਮੰਗ ਕਰਦੇ ਹਨ। ਏਐੱਸਆਈ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਦੋ ਮੁਲਜ਼ਮਾਂ ਵਿਰੁੱਧ ਦਾਜ ਲਈ ਪਰੇਸ਼ਾਨੀ ਤੇ ਔਰਤ ਨੂੰ ਪਰੇਸ਼ਾਨ ਕਰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button