Punjab

ਦਾਤ ਨਾਲ ਹਮਲਾ ਕਰਕੇ ਲੁੱਟਿਆ ਸੋਨਾ, ਮੁਕੱਦਮਾ ਦਰਜ

ਲੁਧਿਆਣਾ, 23 ਜੁਲਾਈ : ਰਾਹਗੀਰ ਨੂੰ ਨਿਸ਼ਾਨਾ ਬਣਾਉਂਦਿਆਂ ਪੰਜ ਬਦਮਾਸ਼ਾਂ ਨੇ ਦਾਤ ਨਾਲ ਉਸ ਉੱਪਰ ਹਮਲਾ ਕੀਤਾ ਤੇ ਸੋਨੇ ਦੇ ਗਹਿਣੇ ਲੁੱਟ ਲਏ। ਇਸ ਮਾਮਲੇ ਸੰਬੰਧੀ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਚੰਡੀਗੜ੍ਹ ਰੋਡ ਸੈਕਟਰ 32ਏ ਦੇ ਰਹਿਣ ਵਾਲੇ ਮੁਕੇਸ਼ ਕਪੂਰ ਨੇ ਦੱਸਿਆ ਕਿ ਕੁਝ ਦਿਨ ਪਹਿਲੋਂ ਉਹ ਕਿਸੇ ਕੰਮ ਲਈ ਘਰ ਤੋਂ ਬਾਹਰ ਜਾ ਰਿਹਾ ਸੀ। ਇਸੇ ਦੌਰਾਨ 32 ਸੈਕਟਰ ਦੇ ਲਾਗੇ ਹੀ ਪੰਜ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ। ਮੁਲਜ਼ਮਾਂ ਨੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਸ ਕੋਲੋਂ 3 ਸੋਨੇ ਦੀਆਂ ਮੁੰਦਰੀਆਂ ਤੇ ਇੱਕ ਸੋਨੇ ਦੀ ਚੇਨ ਲੁੱਟ ਲਈ। ਇਸ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਹਰਕਤ ਵਿੱਚ ਆਈ ਤੇ ਮੌਕੇ ‘ਤੇ ਪਹੁੰਚ ਕੇ ਤਫਤੀਸ਼ ਸ਼ੁਰੂ ਕੀਤੀ। ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਕੇਸ਼ ਕਪੂਰ ਦੀ ਸ਼ਿਕਾਇਤ ਤੇ ਅਣਪਛਾਤੇ ਬਦਮਾਸ਼ਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Related Articles

Leave a Reply

Your email address will not be published. Required fields are marked *

Back to top button