
ਫ਼ਿਰੋਜ਼ਪੁਰ, 23 ਮਾਰਚ (ਬਾਲ ਕਿਸ਼ਨ)– ਜ਼ੀਰਾ ਦੇ ਅਧੀਨ ਆਉਂਦੇ ਪਿੰਡ ਗਾਦੜੀ ਵਾਲਾ ਵਿਖੇ ਇਕ ਘਰ ਵਿਚ ਦਾਖਲ ਹੋ ਕੇ ਦਾਦੀ ਪੋਤਰੇ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਸਿਟੀ ਜ਼ੀਰਾ ਪੁਲਿਸ ਨੇ 5 ਬਾਏ ਨੇਮ ਲੋਕਾਂ ਅਤੇ 5-6 ਅਣਪਛਾਤੇ ਵਿਅਕਤੀਆਂ ਖਿਲਾਫ 333, 118 (1), 115 (2), 191 (3), 190 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰੋਬੀਅਰ ਸਿੰਘ ਪੁੱਤਰ ਕਿਰਨਦੀਪ ਸਿੰਘ ਵਾਸੀ ਗਾਦੜੀ ਵਾਲਾ ਨੇ ਦੱਸਿਆ ਕਿ ਦੋਸ਼ੀਅਨ ਹਰਦੀਪ ਸਿੰਘ ਪੁੱਤਰ ਭਜਨ ਸਿੰਘ, ਗਗਨਦੀਪ ਕੌਰ ਉਰਫ ਗਗਨ ਪਤਨੀ ਹਰਦੀਪ ਸਿੰਘ, ਰਾਜ ਵਾਸੀਅਨ ਮਾਛੀਬੁਗਰਾ, ਤਰਸੇਮ, ਹਰਦੀਪ ਸਿੰਘ ਦਾ ਸਹੁਰਾ ਵਾਸੀਅਨ ਠਿੱਕਰੀ ਵਾਲਾ ਜ਼ਿਲ੍ਹਾ ਬਰਨਾਲਾ ਅਤੇ 5-6 ਅਣਪਛਾਤੇ ਵਿਅਕਤੀਆਂ ਵੱਲੋਂ ਹਮਮਸ਼ਵਰਾ ਹੋ ਕੇ ਉਸ ਦੇ ਘਰ ਦਾਖਲ ਹੋ ਕੇ ਉਸ ਦੀ ਤੇ ਉਸ ਦੀ ਦਾਦੀ ਦੀ ਕੁੱਟਮਾਰ ਕੀਤੀ। ਜਾਂਚਕਰਤਾ ਸਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



