
ਜੰਡਿਆਲਾ ਗੁਰੂ, 6 ਜਨਵਰੀ : ਜੰਡਿਆਲਾ ਗੁਰੂ ਵਿੱਚ ਗੋਲ਼ੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਵਾਲਮੀਕ ਚੌਕ ਵਿਚ ਇੱਕ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਫਾਇਰਿੰਗ ਕੀਤੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋਂ ਚਾਰ ਤੋਂ ਪੰਜ ਰੌਂਦ ਫਾਇਰ ਕੀਤੇ ਗਏ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਗਨੀਮਤ ਰਹੀ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।



