Punjab
ਦਿੜ੍ਹਬਾ ਪੁਲਿਸ ਸਬ ਡਵੀਜਨ ਨੇ 3 ਮਹੀਨਿਆਂ ‘ਚ ਨਸ਼ੇ ਖ਼ਿਲਾਫ਼ 39 ਮੁਕੱਦਮੇ ਤੇ 63 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

ਦਿੜ੍ਹਬਾ, 14 ਜੂਨ : ਡੀਐਸਪੀ ਦਿੜ੍ਹਬਾ ਡਾ. ਰੁਪਿੰਦਰ ਕੌਰ ਬਾਜਵਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਤੇ ਸੀਨੀਅਰ ਪੁਲਿਸ ਅਧਿਕਾਰੀਆ ਵੱਲੋ ਪੰਜਾਬ ਵਿਚ ਨਸ਼ੇ ਦਾ ਖਾਤਮਾ ਕਰਨ ਲਈ ‘ਯੁੱਧ ਨਸ਼ਿਆ ਵਿਰੁੱਧ’ ਦੇ ਨਾਅਰੇ ਤਹਿਤ ਮਿਤੀ 1 ਮਾਰਚ ਤੋਂ ਵਿਸੇਸ਼ ਮੁੰਹਿਮ ਚਲਾਈ ਗਈ ਹੈ, ਜਿਸ ਦੌਰਾਨ ਲੋਕਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਪੁਲਿਸ ਦਾ ਸਹਿਯੋਗ ਦੇਣ ਲਈ ਹਰ ਇੱਕ ਪਿੰਡ ਅਤੇ ਸ਼ਹਿਰ ਦੇ ਵਾਰਡਾਂ ਵਿੱਚ ਲਗਾਤਾਰ ਸੈਮੀਨਾਰ, ਨਸ਼ਾ ਮੁਕਤੀ ਯਾਤਰਾਵਾਂ ਦਾ ਅਭਿਆਨ ਕੀਤਾ ਗਿਆ। ਇਸ ਮੁਹਿੰਮ ਦੌਰਾਨ ਸਬ ਡਵੀਜਨ ਦਿੜ੍ਹਬਾ ਦੇ ਥਾਣਾ ਦਿੜ੍ਹਬਾ, ਛਾਜਲੀ ਅਤੇ ਧਰਮਗੜ੍ਹ ਦੇ ਏਰੀਆ ਵਿੱਚ ਨਸ਼ਾ ਤਸਕਰੀ ਕਰਨ ਵਾਲੇ ਛੋਟੇ ਵੱਡੇ ਸਮੱਗਲਰਾਂ, ਪੈਡਲਰਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਲਿਸਟਾਂ ਤਿਆਰ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਵਿਰੁੱਧ ਐਨਡੀਪੀਸੀ ਤਹਿਤ ਪਿਛਲੇ ਤਿੰਨ ਮਹੀਨਿਆਂ ਅੰਦਰ ਕੁੱਲ 39 ਮੁਕੱਦਮੇ ਦਰਜ ਕਰਕੇ 63 ਦੋਸ਼ੀਆਨ ਨੂੰ ਕਾਬੂ ਕੀਤਾ ਗਿਆ ਹੈ।



