
ਨਵੀਂ ਦਿੱਲੀ, 27 ਜਨਵਰੀ– ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਆਤਿਸ਼ੀ ਪਾਰਟੀ ਆਗੂਆਂ ਸੰਜੇ ਸਿੰਘ ਅਤੇ ਮਨੀਸ਼ ਸਿਸੋਦੀਆ ਨਾਲ ਅੱਜ ਦਿੱਲੀ ਚੋਣਾਂ ਲਈ ਆਮ ਆਦਮੀ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ। ‘ਆਪ’ ਇਸ ਨੂੰ ਮੈਨੀਫੈਸਟੋ ਨਹੀਂ ਸਗੋਂ ‘ਕੇਜਰੀਵਾਲ ਦੀ ਗਰੰਟੀ’ ਕਹਿੰਦੀ ਹੈ। ਇਸ ਦੌਰਾਨ ਬੋਲਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਦਿੱਲੀ ਦੇ ਲੋਕਾਂ ਨੂੰ ਕਈ ਗਰੰਟੀਆਂ ਦਿੰਦੇ ਹਾਂ, ਜਿਨ੍ਹਾਂ ਵਿਚ ਸਭ ਤੋਂ ਪਹਿਲੀ ਗਰੰਟੀ ਵਿਚ ਦਿੱਲੀ ਵਾਸੀਆਂ ਨੂੰ ਰੁਜ਼ਗਾਰ ਦਾ ਵਾਅਦਾ, ਦੂਜੀ ਗਰੰਟੀ ਮਹਿਲਾਵਾਂ ਨੂੰ 2100 ਰੁਪਏ ਦੇਣ ਦੀ, ਤੀਜੀ ਗਰੰਟੀ ਬਜ਼ੁਰਗਾਂ ਲਈ ਸੰਜੀਵਨੀ ਯੋਜਨਾ, ਚੌਥੀ ਗਰੰਟੀ ਪਾਣੀ ਦੇ ਬਿੱਲ ਮੁਆਫ਼ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਪੁਜਾਰੀਆਂ, ਗ੍ਰੰਥੀਆਂ ਤੇ ਆਟੋ ਚਾਲਕਾਂ ਲਈ ਵੀ ਗਰੰਟੀਆਂ ਦਾ ਐਲਾਨ ਕੀਤਾ ਹੈ।



