
ਨਵੀਂ ਦਿੱਲੀ, 12 ਜਨਵਰੀ– ਉੱਤਰੀ ਤੇ ਮੱਧ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਠੰਢ ਅਤੇ ਸੰਘਣੀ ਧੁੰਦ ਜਾਰੀ ਹੈ। ਇਸ ਦੌਰਾਨ ਸ਼ਨੀਵਾਰ ਦੁਪਹਿਰ ਤੋਂ ਬਾਅਦ, ਦੇਸ਼ ਦੀ ਰਾਜਧਾਨੀ ਦਿੱਲੀ ਤੇ ਆਸ ਪਾਸ ਦੇ ਇਲਾਕਿਆਂ ਵਿੱਚ ਮੀਂਹ ਪੈਣ ਨਾਲ ਠੰਢ ਹੋਰ ਵਧ ਗਈ। ਐਤਵਾਰ ਸਵੇਰੇ ਦਿੱਲੀ ਵਿੱਚ ਸੰਘਣੀ ਧੁੰਦ ਦੇਖੀ ਗਈ। ਦਰਅਸਲ ਹਾਲ ਹੀ ਵਿੱਚ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਸੀ ਕਿ ਦੱਖਣ-ਪੱਛਮੀ ਈਰਾਨ ਵਿੱਚ ਇੱਕ ਪੱਛਮੀ ਗੜਬੜੀ ਸਰਗਰਮ ਹੈ, ਜੋ ਭਾਰਤ ਵੱਲ ਵਧ ਰਹੀ ਹੈ। ਇਸ ਪੱਛਮੀ ਗੜਬੜੀ ਕਾਰਨ ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪਿਆ। ਹੁਣ ਇੱਕ ਵਾਰ ਫਿਰ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ, ਜਿਸਦਾ ਪ੍ਰਭਾਵ 15 ਅਤੇ 16 ਜਨਵਰੀ ਨੂੰ ਦੇਖਣ ਨੂੰ ਮਿਲੇਗਾ।



