National

ਦਿੱਲੀ ਵਿਧਾਨ ਸਭਾ: ਉਪ ਰਾਜਪਾਲ ਦੇ ਭਾਸ਼ਣ ਦੌਰਾਨ ਆਪ ਵਿਧਾਇਕਾਂ ਨੇ ਕੀਤਾ ਹੰਗਾਮਾ

ਨਵੀਂ ਦਿੱਲੀ, 25 ਫਰਵਰੀ- ਦਿੱਲੀ ਵਿਧਾਨ ਸਭਾ ਵਿਚ ਉਪ ਰਾਜਪਾਲ ਵੀ.ਕੇ. ਸਕਸੈਨਾ ਦੇ ਭਾਸ਼ਣ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਹੰਗਾਮਾ ਕੀਤਾ। ਜਿਵੇਂ ਹੀ ਉਪ ਰਾਜਪਾਲ ਦਾ ਸੰਬੋਧਨ ਸ਼ੁਰੂ ਹੋਇਆ, ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦੇ ਦਫ਼ਤਰਾਂ ਤੋਂ ਭੀਮ ਰਾਓ ਅੰਬੇਡਕਰ ਦੀ ਫੋਟੋ ਹਟਾਉਣ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ’ਤੇ ਵਿਧਾਨ ਸਭਾ ਸਪੀਕਰ ਨੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਪੂਰੇ ਦਿਨ ਲਈ ਸਦਨ ਤੋਂ ਬਾਹਰ ਕੱਢ ਦਿੱਤਾ। ਉਪ ਰਾਜਪਾਲ ਨੇ ਸਦਨ ਵਿਚ ਕਿਹਾ ਕਿ ਮਾਲੀਆ ਵਧਾਉਣਾ ਸਰਕਾਰ ਦੀ ਤਰਜੀਹ ਹੈ। ਯਮੁਨਾ ਦੀ ਸਫ਼ਾਈ ਅਤੇ ਹਵਾ ਪ੍ਰਦੂਸ਼ਣ ਲਈ ਛੋਟੀ, ਦਰਮਿਆਨੀ ਅਤੇ ਲੰਬੀ ਮਿਆਦ ਦੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਦਿੱਲੀ ਨੂੰ ਸਭ ਤੋਂ ਸਾਫ਼ ਸ਼ਹਿਰ ਅਤੇ ਸਫ਼ਾਈ ਦਰਜਾਬੰਦੀ ਵਿਚ ਨੰਬਰ ਇਕ ਬਣਾਉਣ ਲਈ ਯਤਨ ਕੀਤੇ ਜਾਣਗੇ। ਆਪਣੇ ਸੰਬੋਧਨ ਵਿਚ, ਉਪ ਰਾਜਪਾਲ ਨੇ ਭਾਜਪਾ ਸਰਕਾਰ ਦੀਆਂ ਭਵਿੱਖ ਦੀਆਂ ਯੋਜਨਾਵਾਂ ਦਾ ਜ਼ਿਕਰ ਕੀਤਾ ਅਤੇ ਪਿਛਲੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਅਸਫ਼ਲਤਾਵਾਂ ’ਤੇ ਵੀ ਚਰਚਾ ਕੀਤੀ। ਉਪ ਰਾਜਪਾਲ ਦੇ ਸੰਬੋਧਨ ਦੌਰਾਨ, ਭਾਜਪਾ ਵਿਧਾਇਕਾਂ ਨੇ ‘ਮੋਦੀ-ਮੋਦੀ’ ਦੇ ਨਾਅਰੇ ਲਗਾਏ। ਦਿੱਲੀ ਵਿਧਾਨ ਸਭਾ ਤੋਂ ਮੁਅੱਤਲ ਕੀਤੇ ਗਏ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਸਮੇਤ ‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਕੰਪਲੈਕਸ ਵਿਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

Related Articles

Leave a Reply

Your email address will not be published. Required fields are marked *

Back to top button