
ਨਵੀਂ ਦਿੱਲੀ, 25 ਫਰਵਰੀ- ਦਿੱਲੀ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਕੈਗ ਦੀਆਂ ਸਾਰੀਆਂ 14 ਰਿਪੋਰਟਾਂ ਅੱਜ ਪੇਸ਼ ਕੀਤੀਆਂ ਜਾਣਗੀਆਂ। ਉਪ ਰਾਜਪਾਲ ਵੀ.ਕੇ. ਸਕਸੈਨਾ ਵੀ ਅੱਜ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਕੰਪਟਰੋਲਰ ਅਤੇ ਆਡੀਟਰ ਜਨਰਲ ਦੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਫਿਰ ਉਪ ਰਾਜਪਾਲ ਦੇ ਸੰਬੋਧਨ ’ਤੇ ਧੰਨਵਾਦ ਪ੍ਰਸਤਾਵ ਲਈ ਵਿਧਾਨ ਸਭਾ ਵਿਚ ਚਰਚਾ ਹੋਵੇਗੀ। ਦਿੱਲੀ ਵਿਧਾਨ ਸਭਾ ਦਾ ਸੈਸ਼ਨ 27 ਫਰਵਰੀ ਤੱਕ ਜਾਰੀ ਰਹੇਗਾ। 26 ਫਰਵਰੀ ਨੂੰ ਸ਼ਿਵਰਾਤਰੀ ਦੀ ਛੁੱਟੀ ਹੋਵੇਗੀ।



