Punjab

ਦੀਪਿਕਾ ਲੂਥਰਾ ਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ

ਹੁਣ ਮੌਤ ਦੇ ਡਰੋਂ ਇਨਫਲੂਐਂਸਰ ਨੇ ਕੀਤਾ ਆਪਣਾ ਇੰਸਟਾਗ੍ਰਾਮ ਅਕਾਊਂਟ ਬੰਦ

ਅੰਮ੍ਰਿਤਸਰ, 17 ਜੂਨ : ਅੱਜ ਪੁਲਿਸ ਨੇ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀ ਦੇਣ ਦੇ ਦੋਸ਼ ਵਿੱਚ ਪਟਿਆਲਾ ਤੋਂ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਨੌਜਵਾਨ ਦੀ ਪਛਾਣ ਰਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਅਜੇ ਤੱਕ ਉਸਨੂੰ ਲੈ ਕੇ ਅੰਮ੍ਰਿਤਸਰ ਨਹੀਂ ਪਹੁੰਚੀ ਹੈ। ਪਤਾ ਲੱਗਾ ਹੈ ਕਿ ਫੜੇ ਗਏ ਰਮਨਦੀਪ ਨੇ ਇੰਟਰਨੈੱਟ ਮੀਡੀਆ ‘ਤੇ ਅੰਮ੍ਰਿਤਸਰ ਦੇ ਇੱਕ ਖਾਲੀ ਪਾਰਕਿੰਗ ਵਿੱਚ ਦੀਪਿਕਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਮੀਡੀਆ ਰਿਪੋਰਟਾਂ ਅਨੁਸਾਰ ਇਨ੍ਹਾਂ ਧਮਕੀਆਂ ਦੇ ਡਰੋਂ ਹੁਣ ਇਨਫਲੂਐਂਸਰ ਦੀਪਿਕਾ ਲੂਥਰਾ ਨੇ ਆਪਣਾ ਇੰਸਟਗ੍ਰਾਮ ਅਕਾਊਂਟ ਬੰਦ ਕਰ ਦਿੱਤਾ ਹੈ। ਦੀਪਿਕਾ ਲੂਥਰਾ ‘ਤੇ ਇੰਟਰਨੈੱਟ ਮੀਡੀਆ ‘ਤੇ ਅਸ਼ਲੀਲ ਕੰਟੈਂਟ ਵਾਇਰਲ ਕਰਨ ਦਾ ਦੋਸ਼ ਹੈ। ਧਮਕੀਆਂ ਮਿਲਣ ਤੋਂ ਬਾਅਦ, ਪੁਲਿਸ ਨੇ ਉਸਦੀ ਸੁਰੱਖਿਆ ਲਈ ਚਾਰ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਹਨ।

Related Articles

Leave a Reply

Your email address will not be published. Required fields are marked *

Back to top button