
ਫ਼ਿਰੋਜ਼ਪੁਰ, 7 ਜਨਵਰੀ (ਬਾਲ ਕਿਸ਼ਨ)– ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪੱਧਰੀ ਆਗੂਆਂ ਨੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਤੇ, ਆਗੂਆਂ ਨੇ ਕੰਮਕਾਜ ਦੌਰਾਨ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ। ਡੀ. ਸੀ ਦੀਪਸ਼ਿਖਾ ਸ਼ਰਮਾ ਨੇ ਰੈਵੀਨਿਊ ਪਟਵਾਰ ਯੂਨੀਅਨ ਦਾ ਸਲਾਨਾ ਕੈਲੰਡਰ ਜਾਰੀ ਕੀਤਾ। ਇਸ ਮੌਕੇ ਤੇ ਡੀ. ਸੀ ਨੇ ਯੂਨੀਅਨ ਦੇ ਆਗੂਆਂ ਅਤੇ ਮੈਂਬਰਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਅਤੇ ਵਾਅਦਾ ਕੀਤਾ ਕਿ ਉਹ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਜਲਦ ਹੱਲ ਕਰਨਗੇ। ਇਸ ਮੌਕੇ _ਤੇ ਜ਼ਿਲ੍ਹਾ ਪ੍ਰਧਾਨ ਵਿਜੈ ਕੁਮਾਰ, ਜਨਰਲ ਸਕੱਤਰ ਅਭੈ ਧਵਨ, ਸੀਨੀਅਰ ਮੀਤ ਪ੍ਰਧਾਨ ਜਗਸੀਰ ਸਿੰਘ, ਅਨਿਲ ਕੁਮਾਰ, ਸੁਰਜੀਤ ਸਿੰਘ, ਰਮਨ ਕੁਮਾਰ ਅਤੇ ਜਸਵਿੰਦਰ ਸਿੰਘ ਸਮੇਤ ਕਈ ਹੋਰ ਅਗਵਾਨ ਹਾਜ਼ਰ ਸਨ।



