
ਨਵੀਂ ਦਿੱਲੀ, 8 ਫਰਵਰੀ- ਰਾਜੌਰੀ ਗਾਰਡਨ ਸੀਟ ਤੋਂ ਜਿੱਤਣ ਤੋਂ ਬਾਅਦ, ਭਾਜਪਾ ਦੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜੋ ਕਹਿੰਦੇ ਹਨ, ਦੁਨੀਆ ਉਸ ਵਿਚ ਵਿਸ਼ਵਾਸ ਕਰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ 27 ਸਾਲਾਂ ਬਾਅਦ ਦਿੱਲੀ ਵਿਚ ਵਾਪਸ ਆ ਰਹੀ ਹੈ ਤੇ ਅਰਵਿੰਦ ਕੇਜਰੀਵਾਲ ਦਾ ਰਾਜਨੀਤਿਕ ਕਰੀਅਰ ਹੁਣ ਖ਼ਤਮ ਹੋ ਗਿਆ ਹੈ, ਉਸ ਨੂੰ ਜਲਦੀ ਹੀ ਜੇਲ੍ਹ ਭੇਜ ਦਿੱਤਾ ਜਾਵੇਗਾ।



