Punjab

ਦੁਨੀਆ ਲਈ ਮਿਸਾਲ ਸਨ ਫੌਜਾ ਸਿੰਘ : ਹਰਜਾਪ ਸਿੰਘ ਸੰਘਾ

ਜਲੰਧਰ ਕੈਂਟ, 21 ਜੁਲਾਈ : ਪੰਜਾਬ ਦੀ ਸ਼ਾਨ ਮਰਹੂਮ ਫੌਜਾ ਸਿੰਘ ਦੁਨੀਆ ਲਈ ਜ਼ਿੰਦਾਦਿਲੀ ਦੀ ਮਿਸਾਲ ਸਨ ਤੇ ਉਨ੍ਹਾਂ ਦੀ ਇਸ ਤਰ੍ਹਾਂ ਹੋਈ ਮੌਤ ਪੂਰੀ ਦੁਨੀਆ ਲਈ ਵੱਡਾ ਦੁਖਾਂਤ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਤੋਂ ਹਲਕਾ ਜਲੰਧਰ ਕੈਂਟ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਨੇ ਮਰਹੂਮ ਫੌਜਾ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਕੀਤਾ। ਸੰਘਾ ਨੇ ਕਿਹਾ ਕਿ ਫੌਜਾ ਸਿੰਘ ਜੀ ਇਕ ਅਜਿਹੀ ਸ਼ਖਸੀਅਤ ਸਨ ਜੋ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਸਨ। ਉਨ੍ਹਾਂ ਦੀ ਸਾਦਗੀ, ਸੰਘਰਸ਼ ਤੇ ਸੱਚਾਈ ਭਰੀ ਜ਼ਿੰਦਗੀ ਸਦਾ ਯਾਦ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਫੌਜਾ ਸਿੰਘ ਨੇ ਆਪਣੀ ਪੂਰੀ ਜ਼ਿੰਦਗੀ ਪੰਥ ’ਤੇ ਪਿੰਡ ਦੀ ਸੇਵਾ ਤੇ ਮਨੁੱਖਤਾ ਦੀ ਸੇਵਾ ’ਚ ਬਤੀਤ ਕਰ ਦਿੱਤੀ। ਉਨ੍ਹਾਂ ਕਿਹਾ ਕਿ ਫੌਜਾ ਸਿੰਘ ਨੇ ਆਪਣੀ ਦੌੜ ਤੇ ਜਜ਼ਬੇ ਸਦਕਾ ਪੰਜਾਬ ਦਾ ਦੁਨੀਆ ਭਰ ਚ ਜੋ ਨਾਮ ਬਣਾਇਆ, ਉਸਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਸੰਘਾ ਨੇ ਕਿਹਾ ਕਿ ਫੌਜਾ ਸਿੰਘ ਜੀ ਦੀ ਵਿਦਾਈ ਸਾਡੀ ਕੌਮ ਲਈ ਇਕ ਵੱਡਾ ਨੁਕਸਾਨ ਹੈ ਪਰ ਉਨ੍ਹਾਂ ਦੀਆਂ ਕੀਤੀਆਂ ਸੇਵਾਵਾਂ ਤੇ ਉਨ੍ਹਾਂ ਦੀ ਜਿੰਦਗੀ ਦਾ ਦਰਸ਼ਨ ਸਾਨੂੰ ਸਦਾ ਸਹੀ ਰਸਤੇ ’ਤੇ ਤੁਰਨ ਦੀ ਪ੍ਰੇਰਣਾ ਦਿੰਦਾ ਰਹੇਗਾ। ਫੌਜਾ ਸਿੰਘ ਦੇ ਅੰਤਿਮ ਦਰਸ਼ਨਾਂ ਦੌਰਾਨ ਕਈ ਸਿਨੀਅਰ ਸ੍ਰੋਮਣੀ ਅਕਾਲੀ ਦਲ ਦੇ ਆਗੂ ਮੌਜੂਦ ਸਨ, ਜਿਨ੍ਹਾਂ ’ਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਹਲਕਾ ਇੰਚਾਰਜ ਜਲੰਧਰ ਕੈਂਟ ਹਰਜਾਪ ਸਿੰਘ ਸੰਘਾ, ਜ਼ਿਲ੍ਹਾ ਜੱਥੇਦਾਰ ਜਲੰਧਰ ਬਚਿੱਤਰ ਸਿੰਘ ਕੋਹਾੜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਮੰਨਣ ਸ਼ਾਮਲ ਸਨ।

Related Articles

Leave a Reply

Your email address will not be published. Required fields are marked *

Back to top button