Punjab
ਦੁਬਾਰਾ ਖੋਲ੍ਹਿਆ ਜਾਵੇਗਾ ਡਾ. ਅੰਬੇਡਕਰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ, ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 23 ਜੁਲਾਈ : ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਡਾ. ਅੰਬੇਡਕਰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਨੂੰ ਅਕਾਦਮਿਕ ਸਾਲ 2025-26 ਲਈ ਖੋਲ੍ਹਿਆ ਜਾ ਰਿਹਾ ਹੈ। ਯੋਗ ਵਿਦਿਆਰਥੀ ਜਲਦੀ ਹੀ ਪੋਰਟਲ ਰਾਹੀਂ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਰੱਖਿਆ ਹੈ। ਇਸ ਯੋਜਨਾ ਤਹਿਤ, ਨਵੇਂ ਵਿਦਿਆਰਥੀਆਂ ਨੂੰ ਫ੍ਰੀ-ਸ਼ਿਪ ਕਾਰਡ ਜਾਰੀ ਕੀਤੇ ਜਾਂਦੇ ਹਨ, ਜਿਸ ਨਾਲ ਉਹ ਨਿਰਧਾਰਤ ਨਿਯਮਾਂ ਅਨੁਸਾਰ ਟਿਊਸ਼ਨ ਫੀਸਾਂ ਤੋਂ ਛੋਟ ਦੇ ਨਾਲ ਸੰਸਥਾਵਾਂ ਵਿਚ ਦਾਖਲਾ ਪ੍ਰਾਪਤ ਕਰ ਸਕਦੇ ਹਨ।



