Punjab

ਦੂਜੀ ਜਮਾਤ ’ਚ ਪੜ੍ਹਦੇ ਬੱਚੇ ਦੀ ਸੱਪ ਦੇ ਡੰਗਣ ਕਾਰਨ ਮੌਤ

ਖੰਨਾ, 31 ਜੁਲਾਈ : ਖੰਨਾ ਦੇ ਨੇੜਲੇ ਪਿੰਡ ਰੋਹਣੋਂ ਖੁਰਦ ਵਿਖੇ ਛੋਟੇ ਬੱਚੇ ਨੂੰ ਸੱਪ ਨੇ ਡੰਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਮ੍ਰਿਤਕ ਬੱਚੇ ਮਨਦੀਪ ਸਿੰਘ ਉਮਰ 9 ਸਾਲ ਜਿਹੜਾ ਕਿ ਪਿੰਡ ਰੋਹਣੋਂ ਖੁਰਦ ਦੇ ਪ੍ਰਾਇਮਰੀ ਸਕੂਲ ਵਿਚ ਪੜ੍ਹਦਾ ਸੀ। ਉਸ ਦੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਮੇਰਾ ਬੱਚਾ ਮਨਦੀਪ ਸਿੰਘ ਹੱਸਦਾ ਖੇਡਦਾ ਰੋਟੀ ਖਾ ਕੇ ਸੱਤਾ ਉਸ ਤੋਂ ਬਾਅਦ ਰਾਤ ਨੂੰ 11 ਵਜੇ ਦੇ ਕਰੀਬ ਮੇਰੇ ਬੱਚੇ ਨੇ ਆਪਣੇ ਪੇਟ ਵਿਚ ਦਰਦ ਹੋਣ ਦੀ ਸ਼ਿਕਾਇਤ ਕੀਤੀ। ਸਾਡੇ ਵੱਲੋਂ ਤੁਰੰਤ ਇਸ ਨੂੰ ਨੇੜਲੇ ਪਿੰਡ ਦੇ ਡਾਕਟਰ ਤੋਂ ਦਵਾਈ ਦਵਾਈ ਗਈ। ਪਰ ਮੇਰੇ ਬੱਚੇ ਦੀ ਸਿਹਤ ਹੋਰ ਵੀ ਜ਼ਿਆਦਾ ਖਰਾਬ ਹੁੰਦੀ ਗਈ। ਇਸ ਤੋਂ ਬਾਅਦ ਸਾਡੇ ਵੱਲੋਂ ਬੱਚੇ ਨੂੰ ਖੰਨਾ ਦੇ ਇਕ ਨਿੱਜੀ ਹਸਪਤਾਲ ਲੈ ਕੇ ਗਏ। ਜਿੱਥੇ ਡਾਕਟਰਾਂ ਵੱਲੋਂ ਮੇਰੇ ਬੱਚੇ ਦੀ ਹਾਲਤ ਖਰਾਬ ਹੋਣ ਕਾਰਨ ਉਸ ਨੂੰ ਕਿਸੇ ਹੋਰ ਹਸਪਤਾਲ ਵਿਖੇ ਲਿਜਾਣ ਦੀ ਸਲਾਹ ਦਿੱਤੀ। ਉਦੋਂ ਹੀ ਅਸੀ ਆਪਣੇ ਬੱਚੇ ਨੂੰ ਖੰਨਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ। ਜਿੱਥੇ ਡਾਕਟਰਾਂ ਵੱਲੋਂ ਚੰਗੀ ਤਰ੍ਹਾਂ ਜਾਂਚ ਪੜਤਾਲ ਕਰਨ ਤੋਂ ਬਾਅਦ ਦੇਖਿਆ ਕਿ ਉਸ ਦੀ ਪੈਰ ਦੀ ਅੱਡੀ ਉੱਪਰ ਸੱਪ ਵੱਲੋਂ ਕੱਟਿਆ ਗਿਆ ਸੀ। ਉਸ ਤੋਂ ਬਾਅਦ ਡਿਊਟੀ ’ਤੇ ਤਾਇਨਾਤ ਡਾਕਟਰ ਵੱਲੋਂ ਮੇਰੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Related Articles

Leave a Reply

Your email address will not be published. Required fields are marked *

Back to top button