
ਨਵੀਂ ਦਿੱਲੀ, 4 ਜੂਨ : ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਦੇ ਸਰਗਰਮ ਮਾਮਲਿਆਂ ਵਿੱਚ ਰੋਜ਼ਾਨਾ ਵੱਡੀ ਦੇਖੀ ਜਾ ਰਹੀ ਹੈ। ਪਿਛਲੇ ਦਿਨ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 4000 ਤੱਕ ਪਹੁੰਚ ਗਈ ਸੀ, ਜਦੋਂ ਕਿ ਹੁਣ ਇਹ 4,300 ਦਾ ਅੰਕੜਾ ਵੀ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਦੁਆਰਾ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ, ਅੱਜ (04 ਜੂਨ) ਸਵੇਰੇ 8 ਵਜੇ ਤੱਕ, ਦੇਸ਼ ਵਿੱਚ ਕੋਰੋਨਾ ਦੇ ਕੁੱਲ 4302 ਸਰਗਰਮ ਮਾਮਲੇ ਦਰਜ ਕੀਤੇ ਗਏ ਹਨ।




