National

ਦੇਸ਼ ਦੇ ਨਵੇਂ ਮੁੱਖ ਚੋਣ ਕਮਿਸ਼ਨਰ ਨੇ ਸਾਂਭਿਆ ਅਹੁਦਾ

ਨਵੀਂ ਦਿੱਲੀ, 19 ਫਰਵਰੀ- 1988 ਬੈਚ ਦੇ ਆਈ.ਏ.ਐਸ. ਅਧਿਕਾਰੀ ਗਿਆਨੇਸ਼ ਕੁਮਾਰ ਨੇ ਅੱਜ ਦੇਸ਼ ਦੇ 26ਵੇਂ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਨਵੇਂ ਕਾਨੂੰਨ ਤਹਿਤ ਨਿਯੁਕਤ ਹੋਣ ਵਾਲੇ ਪਹਿਲੇ ਸੀ.ਈ.ਸੀ. ਹਨ। ਉਨ੍ਹਾਂ ਦਾ ਕਾਰਜਕਾਲ 26 ਜਨਵਰੀ, 2029 ਤੱਕ ਰਹੇਗਾ। ਇਸ ਤੋਂ ਪਹਿਲਾਂ, ਸੀ.ਈ.ਸੀ. ਦਾ ਅਹੁਦਾ ਸੰਭਾਲਣ ਵਾਲੇ ਰਾਜੀਵ ਕੁਮਾਰ 18 ਫਰਵਰੀ ਨੂੰ ਸੇਵਾਮੁਕਤ ਹੋਏ ਸਨ। ਗਿਆਨੇਸ਼ ਕੁਮਾਰ ਦੇ 4 ਸਾਲਾਂ ਦੇ ਕਾਰਜਕਾਲ ਦੌਰਾਨ, 20 ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ (ਪੁਡੂਚੇਰੀ) ਵਿਚ ਚੋਣਾਂ ਹੋਣਗੀਆਂ। ਇਹ ਬਿਹਾਰ ਤੋਂ ਸ਼ੁਰੂ ਹੋਵੇਗਾ ਅਤੇ ਅੰਤਿਮ ਚੋਣ ਮਿਜ਼ੋਰਮ ਵਿਚ ਹੋਵੇਗੀ। ਗਿਆਨੇਸ਼ ਕੁਮਾਰ ਤੋਂ ਇਲਾਵਾ ਵਿਵੇਕ ਜੋਸ਼ੀ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਹਰਿਆਣਾ ਦੇ ਮੁੱਖ ਸਕੱਤਰ ਅਤੇ 1989 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਇਸ ਦੇ ਨਾਲ ਹੀ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਆਪਣੇ ਅਹੁਦੇ ’ਤੇ ਬਣੇ ਰਹਿਣਗੇ।

Related Articles

Leave a Reply

Your email address will not be published. Required fields are marked *

Back to top button