Punjab

ਦੋਵੇਂ ਦੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ

ਸ੍ਰੀ ਅਨੰਦਪੁਰ ਸਾਹਿਬ, 20 ਜੂਨ : ਈਰਾਨ ਅਤੇ ਇਜਰਾਇਲ ਦੋਹਾਂ ਦੇਸ਼ਾਂ ਵਿੱਚ ਆਪਸੀ ਚੱਲ ਰਹੇ ਤਣਾਅ ਅਤੇ ਜੰਗ ਦੌਰਾਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਕੋਈ ਨੁਕਸਾਨ ਨਾ ਪਹੁੰਚੇ ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਕਿ ਉਹ ਇਰਾਨ ਅਤੇ ਇਜਰਾਇਲ ਨਾਲ ਸੰਪਰਕ ਕਰਕੇ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਪਵਿੱਤਰ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਮੰਗ ਕਰਨ ਵਾਲਿਆਂ ਵਿੱਚ ਆਨੰਦਪੁਰ ਸਾਹਿਬ ਦੀਆਂ ਧਾਰਮਿਕ ਸਮਾਜਿਕ ਸ਼ਖਸੀਅਤਾਂ, ਜਿਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਅੰਤਰਿਕ ਕਮੇਟੀ ਦੇ ਮੈਂਬਰ ਭਾਈ ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੇੈਬਰ ਗੁਰਿੰਦਰ ਸਿੰਘ ਗੋਗੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਕਿਹਾ ਕਿ ਦੋਵੇਂ ਦੇਸ਼ਾਂ ਵਿਕਾਰ ਜੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਕੋਈ ਨੁਕਸਾਨ ਨਾ ਪਹੁੰਚੇ।ਇਸ ਲਈ ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਅਤੇ ਦੋਹਾਂ ਦੇਸ਼ਾਂ ਵਿੱਚ ਵੱਸਦੇ ਸਿੱਖ ਭਾਈਚਾਰੇ ਨੂੰ ਛੇਤੀ ਹੀ ਢੁਕਵੇ ਪ੍ਰਬੰਧ ਕਰ ਲੈਣੇ ਚਾਹੀਦੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੁਰੱਖਿਤ ਥਾਂ ‘ਤੇ ਤਬਦੀਲ ਕਰਨਾ ਚਾਹੀਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਭਾਈਚਾਰੇ ਲਈ ਸਰਬ ਉਚ ਹਨ, ਉਨ੍ਹਾਂ ਦੀ ਸੰਭਾਲ ਕਰਨੀ ਸਾਡਾ ਸਭ ਦਾ ਫਰਜ਼ ਬਣਦਾ ਹੈ।

Related Articles

Leave a Reply

Your email address will not be published. Required fields are marked *

Back to top button