Punjab

ਦੋਸਤਾਂ ਵਿਚਾਲੇ ਝਗੜਾ, ਚੱਲੀਆਂ ਗੋਲੀਆਂ, 2 ਨੌਜਵਾਨਾਂ ਦੀ ਮੌਤ

ਜਲੰਧਰ, 4 ਜਨਵਰੀ- ਜਲੰਧਰ ’ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਲੰਮਾ ਪਿੰਡ ਅਧੀਨ ਪੈਂਦੇ ਖ਼ੇਤਰ ਸ਼ਹੀਦ ਊਧਮ ਸਿੰਘ ਨਗਰ ਤੋਂ ਸਾਹਮਣੇ ਆਇਆ ਹੈ। ਜਿੱਥੇ ਦੇਰ ਰਾਤ ਤੱਕ ਦੋਸਤਾਂ ਨੇ ਇਕੱਠੇ ਹੋ ਕੇ ਸ਼ਰਾਬ ਪੀਤੀ ਸੀ, ਪਰ ਸਵੇਰੇ ਤੜਕੇ ਹੀ ਆਪਸ ਵਿਚ ਬਹਿਸ ਹੋ ਗਈ। ਜਿਸ ਤੋਂ ਬਾਅਦ ਦੋਸਤਾਂ ਵਿਚਾਲੇ ਝਗੜਾ ਇੰਨਾ ਵਧ ਗਿਆ ਕਿ ਉਨ੍ਹਾਂ ਨੇ ਇਕ-ਦੂਜੇ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿਚ ਦੋ ਨੌਜਵਾਨਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 24 ਸਾਲਾ ਸ਼ਿਵਮ ਵਾਸੀ ਮੋਤਾ ਸਿੰਘ ਨਗਰ ਅਤੇ 22 ਸਾਲਾ ਵਿਨੈ ਤਿਵਾੜੀ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ। ਗੋਲੀਬਾਰੀ ਦੀ ਘਟਨਾ ਸ਼ਹੀਦ ਊਧਮ ਸਿੰਘ ਨਗਰ ਸਥਿਤ ਸ਼ੈਲਾਨੀ ਮਾਤਾ ਦੇ ਮੰਦਰ ਕੋਲ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 7 ਤੋਂ 8 ਫਾਇਰ ਹੋਏ ਹਨ, ਪਰ ਅਜੇ ਤੱਕ ਕੋਈ ਵੀ ਅਧਿਕਾਰੀ ਇਸ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਏ.ਸੀ.ਪੀ. ਨਾਰਥ ਰਿਸ਼ਭ ਭੋਲਾ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ ਹੈ।

Related Articles

Leave a Reply

Your email address will not be published. Required fields are marked *

Back to top button