Punjab

ਦੋ ਦਿਨ ਲਈ ਵਧਾਈ ਗਈ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਦੀ ਮਿਆਦ, ਸਦਨ ‘ਚ BBMB ‘ਤੇ ਤਿੱਖੀ ਬਹਿਸ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 11 ਜੁਲਾਈ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਚ ਪਹਿਲੇ ਦਿਨ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਦੇ ਮ੍ਰਿਤਕਾਂ ਸਣੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਰੁਖ਼ਸਤ ਹੋਈਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ 11 ਮਿੰਟਾਂ ਬਾਅਦ ਹੀ ਸੈਸ਼ਨ ਮੁਲਤਵੀ ਕਰ ਦਿੱਤਾ ਗਿਆ ਸੀ। ਜਿਸ ਨੂੰ ਅੱਜ 10 ਵਜੇ ਸ਼ੁਰੂ ਕੀਤਾ ਗਿਆ ਹੈ। ਸਪੀਕਰ ਕੁਲਤਾਰ ਸਿੰਘ ਸੰਧਾਵਾ ਨੇ ਕਾਰੋਬਾਰ ਸਲਾਹਕਾਰ ਕਮੇਟੀ ਦੀ ਰਿਪੋਰਟ ਪੇਸ਼ ਕੀਤੀ ਅਤੇ ਸੈਸ਼ਨ ਨੂੰ ਦੋ ਦਿਨਾਂ ਲਈ ਵਧਾ ਦਿੱਤਾ।

ਅਮਨ ਅਰੋੜਾ ਨੇ ਬਾਜਵਾ ਵਿਰੁੱਧ ਵਿਸ਼ੇਸ਼ ਅਧਿਕਾਰ ਮਤਾ ਲਿਆਉਣ ਦੀ ਕੀਤੀ ਮੰਗ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਵਿਧਾਨ ਸਭਾ ਵਿੱਚ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਨੇ ਵਿਧਾਨ ਸਭਾ ਨੂੰ ਸਟੇਜ ਸ਼ੋਅ ਵਿੱਚ ਬਦਲ ਦਿੱਤਾ ਹੈ। ਉਹ ਸੈਸ਼ਨ ਬੁਲਾਉਣ ਸੰਬੰਧੀ ਕੋਈ ਏਜੰਡਾ ਨਾ ਦੇਣ ‘ਤੇ ਪ੍ਰਤੀਕਿਰਿਆ ਦੇ ਰਹੇ ਸਨ। ਜਿਸ ‘ਤੇ ਆਮ ਆਦਮੀ ਪਾਰਟੀ ਦੇ ਮੁਖੀ ਅਮਨ ਅਰੋੜਾ, ਜੋ ਕੈਬਨਿਟ ਮੰਤਰੀ ਵੀ ਹਨ, ਨੇ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਵਿਸ਼ੇਸ਼ ਅਧਿਕਾਰ ਮਤਾ ਲਿਆਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਵਿਧਾਨ ਸਭਾ ਨੂੰ ਸਟੇਜ ਸ਼ੋਅ ਕਹਿ ਰਹੇ ਹਨ, ਕੀ ਉਹ ਆਪਣੇ ਸਾਥੀਆਂ ਨੂੰ ਵੀ ਸਟੇਜ ਕਲਾਕਾਰ ਮੰਨ ਰਹੇ ਹਨ? ਦੋਵੇਂ ਆਗੂ ਭਾਖੜਾ ਡੈਮ ਦੀ ਸੁਰੱਖਿਆ ਲਈ ਸੀਆਈਐਸਐਫ ਤਾਇਨਾਤ ਕਰਨ ਦੇ ਪ੍ਰਸਤਾਵ ‘ਤੇ ਬਹਿਸ ਕਰ ਰਹੇ ਸਨ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਾਖੜਾ ਡੈਮ ‘ਤੇ ਸੀਆਈਐਸਐਫ ਤਾਇਨਾਤ ਕਰਨ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਦੋਂ ਕਿ ਪੰਜਾਬ ਸਰਕਾਰ ਨੇ ਸਕੱਤਰੇਤ ਦੀ ਸੁਰੱਖਿਆ ਲਈ ਸੀਆਈਐਸਐਫ ਤਾਇਨਾਤ ਕੀਤਾ ਹੈ।

Related Articles

Leave a Reply

Your email address will not be published. Required fields are marked *

Back to top button