Punjab

ਦੋ ਪਿਸਤੌਲ ਤੇ ਡੇਢ ਕਿੱਲੋ ਹੈਰੋਇਨ ਸਣੇ ਗਿਰੋਹ ਦੇ ਤਿੰਨ ਮੈਂਬਰ ਕਾਬੂ

ਅੰਮ੍ਰਿਤਸਰ, 5 ਮਈ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿਚੋਂ ਇਕ ਕਿੱਲੋ 413 ਗ੍ਰਾਮ ਹੈਰੋਇਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਗਏ ਹਨ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਘਰਿੰਡਾ ਥਾਣੇ ਦੀ ਪੁਲਿਸ ਨੇ ਲੋਪੋਕੇ ਥਾਣੇ ਅਧੀਨ ਆਉਂਦੇ ਪਿੰਡ ਬਰਾੜ ਦੇ ਰਹਿਣ ਵਾਲੇ ਸੁਖਦੇਵ ਸਿੰਘ ਅਤੇ ਛੇਹਰਟਾ ਦੇ ਰਹਿਣ ਵਾਲੇ ਨਿਤਿਨ ਭਾਸਕਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦੋਵੇਂ ਮੁਲਜ਼ਮ ਬਾਈਕ ‘ਤੇ ਸਵਾਰ ਹੋ ਕੇ ਕਿਸੇ ਹੋਰ ਤਸਕਰ ਨੂੰ ਇਹ ਖੇਪ ਸਪਲਾਈ ਕਰਨ ਜਾ ਰਹੇ ਸਨ। ਪੁਲਿਸ ਨੇ ਨਾਕਾਬੰਦੀ ਕੀਤੀ ਅਤੇ ਦੋਵਾਂ ਨੂੰ ਫੜ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇੱਕ ਕਿਲੋ 413 ਗ੍ਰਾਮ ਹੈਰੋਇਨ ਅਤੇ 5,000 ਰੁਪਏ ਬਰਾਮਦ ਹੋਏ। ਸਬ ਇੰਸਪੈਕਟਰ ਰਾਜਬੀਰ ਸਿੰਘ ਨੇ ਦੱਸਿਆ ਕਿ ਗਿਰੋਹ ਦੇ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਕ ਹੋਰ ਮਾਮਲੇ ਵਿਚ ਘਰਿੰਡਾ ਥਾਣੇ ਦੀ ਪੁਲਿਸ ਨੇ ਮੁਹਾਵਾ ਪਿੰਡ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

Related Articles

Leave a Reply

Your email address will not be published. Required fields are marked *

Back to top button