Punjab

ਦੋ ਰੋਜ਼ਾ 14ਵਾਂ ਮਹਾਨ ਕੀਰਤਨ ਦਰਬਾਰ ਲੁਧਿਆਣਾ ਵਿਖੇ ਸ਼ਨੀਵਾਰ ਸ਼ਾਮ ਨੂੰ ਹੋਵੇਗਾ ਸ਼ੁਰੂ; ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਕਰਨਗੇ ਸੰਗਤਾਂ ਨੂੰ ਨਿਹਾਲ

ਲੁਧਿਆਣਾ, 29 ਮਾਰਚ-ਸਰਬ ਧਰਮ ਸੇਵਾ ਸੁਸਾਇਟੀ ਤੇ ਮਹਾਰਿਸ਼ੀ ਵਾਲਮੀਕਿ ਨਗਰ, ਛੋਟੀ ਹੈਬੋਵਾਲ, ਲੁਧਿਆਣਾ ਵੱਲੋਂ ਖ਼ਾਲਸ ਦੇ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ 14ਵਾਂ ਮਹਾਨ ਕੀਰਤਨ ਦਰਬਾਰ ਮਿਤੀ 29 ਅਤੇ 30 ਮਾਰਚ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਸ਼ਾਮ 6 ਤੋਂ ਰਾਤ 11.30 ਵਜੇ ਤੱਕ ਸ੍ਰੀ ਗੁਰੂ ਰਾਮਦਾਸ ਜੀ ਪਾਰਕ, ਨੇੜੇ ਸ਼ੈਵਾਲ ਹਾਈ ਸਕੂਲ, ਮਹਾਰਿਸ਼ੀ ਵਾਲਮੀਕਿ ਨਗਰ, ਛੋਟੀ ਹੈਬੋਵਾਲ ਲੁਧਿਆਣਾ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਸੰਗਤਾਂ ਨੂੰ ਨਿਹਾਲ ਕਰਨਗੇਇਨ੍ਹਾਂ ’ਚ ਮੀਰੀ ਪੀਰੀ ਜਥਾ ਜਗਾਧਰੀ ਵਾਲੇ, ਭਾਈ ਦਵਿੰਦਰ ਸਿੰਘ ਜੀ ਸੋਢੀ ਲੁਧਿਆਣੇ ਵਾਲੇ, ਭਾਈ ਬਲਵਿੰਦਰ ਸਿੰਘ ਜੀ ਰੰਗੀਲਾ ਚੰਡੀਗੜ੍ਹ ਵਾਲੇ, ਢਾਡੀ ਜਥਾ ਸੁਖਵੀਰ ਸਿੰਘ ਚੌਹਾਨ, ਭਾਈ ਰਵਿੰਦਰ ਸਿੰਘ ਜੋਨੀ ਨਾਨਕਸਰ ਵਾਲੇ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਸੇਵਕ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਮਹਾਗੁਰਜੋਤ ਸਿੰਘ ਜਗਾਧਰੀ ਵਾਲੇ, ਭਾਈ ਕਰਨੈਲ ਸਿੰਘ ਨਾਨਕਸਰ ਮਿੱਠਾਪੁਰ ਜਲੰਧਰ ਵਾਲੇ, ਭਾਈ ਕੁਲਦੀਪ ਸਿੰਘ ਲੁਧਿਆਣੇ ਵਾਲੇ, ਭਾਈ ਸਤਿਨਾਮ ਸਿੰਘ ਲੁਧਿਆਣੇ ਵਾਲੇ, ਭਾਈ ਦੀਪਕ ਸਿੰਘ ਲੁਧਿਆਣੇ ਵਾਲੇ, ਭਾਈ ਰਾਜਵਿੰਦਰ ਸਿੰਘ ਲੁਧਿਆਣੇ ਵਾਲੇ, ਭਾਈ ਜਸਪ੍ਰੀਤ ਸਿੰਘ ਫਿਰੋਜ਼ਪੁਰ ਵਾਲੇ ਆਦਿ ਸੰਗਤਾਂ ਨਾਲ ਕੀਰਤਨ ਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਇਸ ਸਮਾਗਮ ਨੂੰ ਕਰਵਾਉਣ ’ਚ ਪਰਮਿੰਦਰ ਸਿੰਘ ਪੰਮਾ, ਹਰਵਿੰਦਰ ਸਿੰਘ ਸ਼ਾਲੂ, ਮਨਜੀਤ ਸਿੰਘ ਮਿਗਲਾਨੀ, ਕੁਲਦੀਪ ਸਿੰਘ ਜੋਗਾ, ਪ੍ਰੀਤਮ ਸਿੰਘ, ਪ੍ਰਕਾਸ਼ ਸਿੰਘ ਰਜਿੰਦਰ ਸਨਮ ਤੇ ਹੋਰ ਬਹੁਤ ਸਾਰੇ ਪਤਵੰਤੇ ਸਹਿਯੋਗ ਦੇ ਰਹੇ ਹਨ। ਸੁਸਾਇਟੀ ਵੱਲੋਂ ਸਮੂਹ ਸੰਗਤ ਨੂੰ ਇਸ ਕੀਰਤਨ ਦਰਬਾਰ ’ਚ ਹਾਜ਼ਰੀਆਂ ਭਰਨ ਦੀ ਬੇਨਤੀ ਕੀਤੀ ਜਾਂਦੀ ਹੈ।

Related Articles

Leave a Reply

Your email address will not be published. Required fields are marked *

Back to top button