
ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਫਿਰੋਜ਼ਪੁਰ ਵਿਚ ਦੋ ਲੋਕਾਂ ਨੂੰ ਆਨ ਲਾਇਨ ਟਰੇਡਿੰਗ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ 17 ਲੱਖ 74 ਹਜ਼ਾਰ 490 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਸਾਈਬਰ ਕਰਾਈਮ ਨੇ ਅਣਪਛਾਤੇ ਵਿਅਕਤੀਆਂ ਖਿਲਾਫ 318 (4), 61 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੁਮਨ ਯਾਦਵ ਪੁੱਤਰੀ ਰਣਧੀਰ ਸਿੰਘ ਯਾਦਵ ਵਾਸੀ ਪ੍ਰਤਾਪ ਨਗਰ ਚੁੰਗੀ ਨੰਬਰ 8 ਫਿਰੋਜ਼ਪੁਰ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਆਨ ਲਾਇਨ ਟਰੇਡਿੰਗ ਦਾ ਝਾਂਸਾ ਦੇ ਕੇ ਉਸ ਨਾਲ 907900 ਰੁਪਏ ਠੱਗੀ ਮਾਰੀ ਗਈ ਹੈ। ਇਸੇ ਤਰ੍ਹਾਂ ਗੁਰਸ਼ਰਨ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮਮਦੋਟ ਉਤਾੜ ਜ਼ਿਲ੍ਹਾ ਫਿਰੋਜ਼ਪੁਰ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਨੂੰ ਆਨ ਲਾਇਨ ਟਰੇਡਿੰਗ ਦਾ ਝਾਂਸਾ ਦੇ ਕੇ ਉਸ ਨਾਲ 866590 ਰੁਪਏ ਦੀ ਠੱਗੀ ਮਾਰੀ ਗਈ ਹੈ। ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੀ ਇੰਸਪੈਕਟਰ ਨਵਨੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।



