
ਬਠਿੰਡਾ, 7 ਅਗਸਤ : ਥਾਣਾ ਮੌੜ ਪੁਲਿਸ ਨੇ ਦੜਾ ਸੱਟਾ ਲਗਾਉਂਦੇ ਹੋਏ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸਹਾਇਕ ਥਾਣੇਦਾਰ ਕਾਕਾ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਮੌੜ ਮੰਡੀ ਵਿਚ ਸੱਟਾ ਲਗਾ ਰਿਹਾ ਹੈ। ਜਿਸ ਦੇ ਆਧਾਰ ਤੇ ਪੁਲਿਸ ਨੇ ਛਾਪੇਮਾਰੀ ਕਰਦਿਆਂ ਮੌੜ ਮੰਡੀ ਦੇ ਲੱਕੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਕਾਬੂ ਕੀਤੇ ਮੁਲਜ਼ਮ ਕੋਲੋਂ 4450 ਰੁਪਏ ਨਕਦ, ਇਕ ਪੈੱਨ, ਇਕ ਪਰਚੀ ਅਤੇ ਗੱਤੇ ਦਾ ਇਕ ਟੁਕੜਾ ਬਰਾਮਦ ਕੀਤਾ ਗਿਆ। ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਦੋਸ਼ੀ ਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ ਹੈ।



