Punjab
ਧਾਮੀ ਦੀ ਅਗਵਾਈ ‘ਚ 13 ਮਈ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਵਿਚਾਰ

ਅੰਮ੍ਰਿਤਸਰ, 12 ਮਈ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 13 ਮਈ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਇਕੱਤਰਤਾ 13 ਮਈ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਸਵੇਰੇ 11 ਵਜੇ ਕੀਤੀ ਜਾਵੇਗੀ। ਪ੍ਰਤਾਪ ਸਿੰਘ ਨੇ ਦੱਸਿਆ ਕਿ ਵਿਭਾਗੀ ਕੰਮਾਂ-ਕਾਜਾਂ ਨਾਲ ਸੰਬੰਧਤ ਰੁਟੀਨ ਦੀ ਇਸ ਇਕੱਤਰਤਾ ਦਾ ਏਜੰਡਾ ਪਹਿਲਾਂ ਹੀ ਕਾਰਜਕਾਰਨੀ ਦੇ ਮੈਂਬਰਾਂ ਨੂੰ ਭੇਜਿਆ ਜਾ ਚੁੱਕਾ ਹੈ, ਜਿਸ ਅਨੁਸਾਰ ਕਾਰਵਾਈ ਮੁਕੰਮਲ ਕੀਤੀ ਜਾਵੇਗੀ।



