Punjab

ਨਗਰ ਕੌਂਸਲ ਡੇਰਾ ਬਾਬਾ ਨਾਨਕ ’ਚ ਆਮ ਆਦਮੀ ਪਾਰਟੀ ਦਾ ਕਬਜ਼ਾ

ਡੇਰਾ ਬਾਬਾ ਨਾਨਕ, 2 ਮਾਰਚ- ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ ਸੰਪਣ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਹੈ। ਨਗਰ ਕੌਂਸਲ ਦੀ ਚੋਣ ਪੂਰੇ ਅਮਨ-ਅਮਾਨ ਨਾਲ ਮੁਕੰਮਲ ਹੋ ਗਈਆਂ ਹਨ। ਸਵੇਰੇ 07:00 ਵਜੇ ਤੋਂ ਸ਼ਾਮ 04:00 ਵਜੇ ਤੱਕ ਕੁੱਲ 73.5 ਫ਼ੀਸਦੀ ਵੋਟਾਂ ਪੋਲ ਹੋਈਆਂਵੋਟਾਂ ਪੈਣ ਦੀ ਸਮਾਪਤੀ ਤੋਂ ਐਲਾਨੇ ਚੋਣ ਨਤੀਜਿਆਂ ਦੌਰਾਨ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ 13 ਵਾਰਡਾਂ ਵਿੱਚੋਂ 9 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ, ਜਦਕਿ ਕਾਂਗਰਸ ਪਾਰਟੀ ਦੇ 4 ਉਮੀਦਵਾਰ ਜੇਤੂ ਰਹੇ ਹਨ। ਇਸ ਚੋਣ ’ਚ ਅਕਾਲੀ ਦਲ ਅਤੇ ਭਾਜਪਾ ਦਾ ਪੱਤਾ ਸਾਫ ਹੋ ਗਿਆ ਹੈ। ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਚੋਣ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀਕਮ-ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ 13 ਵਾਰਡਾਂ ਵਿਚੋਂ ਆਮ ਆਦਮੀ ਪਾਰਟੀ ਦੇ 9 ਉਮੀਦਵਾਰ ਜੇਤੂ ਰਹੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਵਿੱਚ ਵਾਰਡ ਨੰਬਰ 1 ਤੋਂ ਉਮੀਦਵਾਰ ਸੁਖਵਿੰਦਰ ਸਿੰਘ, ਵਾਰਡ ਨੰਬਰ 2 ਤੋਂ ਹਰਿੰਦਰ ਸਿੰਘ, ਵਾਰਡ ਨੰਬਰ 3 ਤੋਂ ਸੁਖਵਿੰਦਰ ਕੌਰ, ਵਾਰਡ ਨੰਬਰ 4 ਤੋਂ ਰਜਤ ਮਰਵਾਹਾ, ਵਾਰਡ ਨੰਬਰ 5 ਤੋਂ ਸ਼ਿਖਾ ਗੁਪਤਾ, ਵਾਰਡ ਨੰਬਰ 6 ਤੋਂ ਸਤ ਪਾਲ, ਵਾਰਡ ਨੰਬਰ 7 ਤੋਂ ਮੋਨਿਕਾ ਕੁਮਾਰੀ, ਵਾਰਡ ਨੰਬਰ 10 ਤੋਂ ਮਨੀਸ਼ਾ ਅਤੇ ਵਾਰਡ ਨੰਬਰ 11 ਤੋਂ ਉਮੀਦਵਾਰ ਕੁਲਵਿੰਦਰ ਸਿੰਘ ਸ਼ਾਮਲ ਹਨ। ਜ਼ਿਲ੍ਹਾ ਚੋਣ ਅਧਿਕਾਰੀ ਉਮਾ ਸ਼ੰਕਰ ਗੁਪਤਾ ਨੇ ਅੱਗੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਚਾਰ ਉਮੀਦਵਾਰ ਜੇਤੂ ਰਹੇ ਹਨ ਜਿਨ੍ਹਾਂ ਵਿੱਚ ਵਾਰਡ ਨੰਬਰ 8 ਤੋਂ ਗੁਰਨਾਮ ਸਿੰਘ, ਵਾਰਡ ਨੰਬਰ 9 ਤੋਂ ਬਲਬੀਰ ਕੌਰ, ਵਾਰਡ ਨੰਬਰ 12 ਤੋਂ ਸੁਖਜੀਤ ਸਿੰਘ ਅਤੇ ਵਾਰਡ ਨੰਬਰ 13 ਤੋਂ ਪਰਮਜੀਤ ਕੌਰ ਸ਼ਾਮਲ ਹਨ। ਜ਼ਿਲ੍ਹਾ ਚੋਣ ਅਧਿਕਾਰੀ ਨੇ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ ਚੋਣਾਂ ਅਮਨ-ਸ਼ਾਂਤੀ ਨਾਲ ਮੁਕੰਮਲ ਹੋਣ `ਤੇ ਸਮੂਹ ਵੋਟਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਧੰਨਵਾਦ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੀ ਚੋਣ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਅਤੇ ਸੁਰੱਖਿਆ ਕਰਮੀਆਂ ਦਾ ਵੀ ਧੰਨਵਾਦ ਕੀਤਾ ਹੈ।

Related Articles

Leave a Reply

Your email address will not be published. Required fields are marked *

Back to top button