Punjab

ਨਗਰ ਕੌਂਸਲ ਤਰਨ ਤਾਰਨ ਦੇ ਵਾਰਡ ਨੰਬਰ 3 ਦੀ ਚੋਣ ਮੁਲਤਵੀ, ਦੁਬਾਰਾ ਚੋਣ ਕਰਵਾਉਣ ਲਈ ਐਲਾਨੀ ਜਾਵੇਗੀ ਤਰੀਕ

ਤਰਨ ਤਾਰਨ, 2 ਫਰਵਰੀ- ਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਮਿਤੀ 02 ਮਾਰਚ 2025 ਨੂੰ ਰਾਜ ਚੋਣ ਕਮਿਸ਼ਨ ਪੰਜਾਬ, ਚੰਡੀਗੜ੍ਹ ਵੱਲੋ ਦਿੱਤੇ ਗਏ ਹੁਕਮਾਂ ਮੁਤਾਬਕ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਰਾਹੁਲ, ਆਈ. ਏ. ਐਸ. ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਤਰਨ ਤਾਰਨ ਨੂੰ ਵਾਰਡ ਨੰਬਰ 1 ਤੋ 13 ਤੱਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਸੀ। ਪੋਲਿੰਗ ਦੌਰਾਨ ਤਕਰੀਬਨ 10.00 ਵਜੇ ਇਹ ਧਿਆਨ ਵਿੱਚ ਆਇਆ ਹੈ, ਕਿ ਵਾਰਡ ਨੰਬਰ 3 ਦੇ ਬੂਥ ਨੰਬਰ 5, 6 ਅਤੇ 7 ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦਾ ਚੋਣ ਨਿਸ਼ਾਨ ਗਲਤ ਛਪ ਗਿਆ ਹੈ। ਸਵੇਰੇ 9.00 ਵਜੇ ਤੱਕ ਇਹਨਾਂ ਤਿੰਨਾਂ ਬੂਥਾਂ ਵਿੱਚ ਕਾਫੀ ਵੋਟਿੰਗ ਹੋ ਚੁੱਕੀ ਹੈ। ਇਸ ਗਲਤੀ ਕਰਕੇ ਪੰਜਾਬ ਰਾਜ ਚੋਣ ਕਮਿਸ਼ਨ ਐਕਟ,1994 ਦੀ ਧਾਰਾ 58 ਤਹਿਤ ਅਤੇ ਪੰਜਾਬ ਮਿਉਂਸਪਲ ਚੋਣ ਨਿਯਮ,1994 ਦੇ ਨਿਯਮ 73 ਦੇ ਅਧੀਨ ਵਾਰਡ ਨੰਬਰ 3 ਦੇ ਬੂਥ ਨੰਬਰ 5, 6 ਅਤੇ 7 ਦੀ ਚੋਣ ਪ੍ਰੀਕਿਰਿਆ ਮੁਲਤਵੀ ਕੀਤੀ ਜਾਂਦੀ ਹੈ ਅਤੇ ਦੁਬਾਰਾ ਵਾਰਡ ਨੰਬਰ 3 ਦੇ ਬੂਥ ਨੰਬਰ 5, 6 ਅਤੇ 7 ਦੀ ਚੋਣ ਕਰਵਾਉਣ ਦੀ ਮਿਤੀ ਤੈਅ ਕਰਨ ਲਈ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਲਿਖਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button