
ਬਾਲ ਕਿਸ਼ਨ
ਫਿਰੋਜ਼ਪੁਰ, 13 ਅਪ੍ਰੈਲ-ਮੱਛਰਾਂ ਨਾਲ ਫੈਲਣ ਵਾਲੀਆਂ ਭਿਆਨਕ ਬੀਮਾਰੀਆਂ ਮਲੇਰੀਆ, ਡੇਂਗੂ ਆਦਿ ਦੀ ਰੋਕਥਾਮ ਲਈ ਨਗਰ ਕੌਂਸਲ ਫਿਰੋਜ਼ਪੁਰ ਦੇ ਕਾਰਜਸਾਧਕ ਅਧਿਕਾਰੀ ਪੂਨਮ ਭਟਨਾਗਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਗਰ ਕੌਂਸਲ ਫਿਰੋਜਪੁਰ ਦੀ ਟੀਮ ਵਲੋਂ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਫੋਗਿੰਗ ਕੀਤੀ ਗਈ। ਕਾਰਜਸਾਧਕ ਅਫਸਰ ਪੂਨਮ ਭਟਨਾਗਰ ਨੇ ਦੱਸਿਆ ਕਿ ਮੌਸਮ ਦੇ ਮੱਦੇਨਜ਼ਰ ਮੱਖੀ, ਮੱਛਰਾਂ ਦੀ ਰੋਕਥਾਮ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਫੌਗਿੰਗ ਕੀਤੀ ਜਾ ਰਹੀ ਹੈ ਤਾਂ ਜੋ ਇਨਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਤੋਂ ਬਚਿਆ ਜਾ ਸਕੇ| ਉਨ੍ਹਾਂ ਦੱਸਿਆ ਕਿ ਫੌਗਿੰਗ ਕਰਨ ਦਾ ਕੰਮ ਲਗਾਤਾਰ ਜਾਰੀ ਰਹੇਗਾ, ਤਾਂ ਜੋ ਕਈ ਭਿਆਨਕ ਬੀਮਾਰੀਆਂ ਦੇ ਕਾਰਨ ਬਣਦੇ ਮੱਖੀ, ਮੱਛਰਾਂ ਦਾ ਖਾਤਮਾ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਸਫਾਈ ਰੱਖਣ ਅਤੇ ਕੂਲਰਾਂ/ਟਾਇਰਾਂ ਅਤੇ ਆਲੇ ਦੁਆਲੇ ਪਾਣੀ ਨਾ ਖੜਾ ਹੋਣ ਦੇਣ| ਕਿਉਂਕਿ ਖੜੇ ਪਾਣੀ ਵਿੱਚ ਅਕਸਰ ਹੀ ਮੱਛਰਾਂ ਦੀ ਪੈਦਾਵਾਰ ਹੁੰਦੀ ਹੈ । ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਸਾਫ ਸਫਾਈ ਰੱਖਣ ਅਤੇ ਡੇਂਗੂ ਮਲੇਰੀਆ ਦੀ ਰੋਕਥਾਮ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ|



