
ਲੋਹੀਆਂ ਖ਼ਾਸ, 18 ਸਤੰਬਰ : ਪੰਜਾਬ ਮਿਉਂਸਪਲ ਐਕਸ਼ਨ ਕਮੇਟੀ ਦੇ ਸੱਦੇ ’ਤੇ ਅਣਮਿੱਥੇ ਸਮੇਂ ਲਈ ਨਗਰ ਕੌਂਸਲ ’ਚ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਗਈ ਹੈ। ਇਹ ਵਿਰੋਧ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਖ਼ਿਲਾਫ਼ ਆਰੰਭ ਕੀਤਾ ਗਿਆ ਹੈ। ਸਰਕਾਰ ਵੱਲੋਂ ਸੌਲਿਡ ਵੇਸਟ ਮੈਨੇਜਮੈਂਟ ’ਚ ਡੋਰ-ਟੂ-ਡੋਰ ਦਾ ਕੰਮ ਕਿਸੇ ਨਿੱਜੀ ਕੰਪਨੀ ਨੂੰ ਦਿੱਤਾ ਜਾਣਾ ਹੈ, ਜਿਸ ਨਾਲ ਕਈ ਸਾਲਾਂ ਤੋਂ ਕੰਮ ਕਰਦੇ ਕੌਂਟਰੈਕਟ ਬੇਸਿਸ ਸਫ਼ਾਈ ਮੁਲਾਜ਼ਮਾਂ ਨਾਲ ਧੱਕਾ ਹੋਵੇਗਾ। ਇਸ ਦੇ ਨਾਲ ਵੱਧ ਰੇਟ ਤੇ ਟੈਂਡਰ ਲਗਾ ਕੇ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀ ਮਾਲੀ ਹਾਲਤ ਨੂੰ ਢਾਹ ਲਗਾਈ ਜਾ ਰਹੀ ਹੈ। ਇਸ ਹੜਤਾਲ ’ਚ ਨਗਰ ਪੰਚਾਇਤ ਲੋਹੀਆਂ ਖ਼ਾਸ ਦੇ ਕਲੈਰੀਕਲ ਸਟਾਫ਼ ਦੇ ਪ੍ਰਧਾਨ ਹਰਦਿਆਲ ਸਿੰਘ, ਪ੍ਰਮਿੰਦਰ ਪਾਲ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਸੁਖਜੀਤ ਸਿੰਘ, ਸੁਖਵਿੰਦਰ ਸਿੰਘ, ਕੁਲਵੰਤ ਸਿੰਘ, ਗੁਰਚਰਨ ਸਿੰਘ (ਰਿਟਾ.) ਤੋਂ ਇਲਾਵਾ ਸਫ਼ਾਈ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਨਾਗਪਾਲ, ਸ਼ੁਭਮ ਕੁਮਾਰ ਵਾਈਸ ਪ੍ਰਧਾਨ, ਨਰਿੰਦਰਜੀਤ ਸਿੰਘ, ਰਾਜ ਕੁਮਾਰ, ਵਿਨੋਦ ਕੁਮਾਰ, ਰਾਕੇਸ਼ ਕੁਮਾਰ ਤੇ ਜਤਿੰਦਰ ਕੁਮਾਰ ਵੀ ਸ਼ਾਮਲ ਸਨ।



