Punjab

ਨਵਜੋਤ ਕੌਰ ਸਿੱਧੂ ਨੂੰ ਇਨਵੈਸਟਮੈਂਟ ਦਾ ਝਾਂਸਾ ਦੇ ਕੇ ਸਾਢੇ 10 ਕਰੋੜ ਦੀ ਧੋਖਾਧੜੀ ਕਰਨ ਵਾਲੇ ਨੂੰ ਹਾਈ ਕੋਰਟ ਤੋਂ ਝਟਕਾ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 4 ਅਗਸਤ : ਪੰਜਾਬ ਦੀ ਸਾਬਕਾ ਮੰਤਰੀ ਨਵਜੋਤ ਕੌਰ ਸਿੱਧੂ (Navjot Kaur Sidhu) ਨੂੰ ਨਿਵੇਸ਼ ਦਾ ਝਾਂਸਾ ਦੇ ਕੇ ਸਾਢੇ ਦਸ ਕਰੋੜ ਦੀ ਧੋਖਾਧੜੀ ਕਰਨ ਦੇ ਮੁਲਜ਼ਮ ਗਗਨਦੀਪ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਗਗਨਦੀਪ ਸਿੰਘ ਇਸ ਸਮੇਂ ਦੁਬਈ ‘ਚ ਲੁਕਿਆ ਹੈ। ਹਾਈ ਕੋਰਟ ਨੇ ਉਸ ਨੂੰ ਹੁਕਮ ਦਿੱਤਾ ਹੈ ਕਿ ਅਗਲੇ ਮੰਗਲਵਾਰ ਤੋਂ ਪਹਿਲਾਂ ਦੇਸ਼ ਵਾਪਸ ਆ ਕੇ ਆਪਣਾ ਪਾਸਪੋਰਟ ਜਮ੍ਹਾਂ ਕਰਵਾਏ, ਫਿਰ ਹੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਲਈ ਵਿਚਾਰ ਕੀਤਾ ਜਾ ਸਕਦਾ ਹੈ। ਯਾਦ ਰਹੇ ਕਿ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ, ਜੋ ਖ਼ੁਦ ਵੀ ਸਾਬਕਾ ਮੰਤਰੀ ਹਨ, ਦੇ ਨਾਲ 2019 ‘ਚ ਗਗਨਦੀਪ ਸਿੰਘ ਨੇ ਪ੍ਰਾਪਰਟੀ ‘ਚ ਨਿਵੇਸ਼ ਕਰਨ ਤੇ ਵਧੀਆ ਲਾਭ ਦੇਣ ਦਾ ਝਾਂਸਾ ਦੇ ਕੇ ਸਾਢੇ ਦਸ ਕਰੋੜ ਰੁਪਏ ਨਿਵੇਸ਼ ਕਰਵਾ ਲਏ ਪਰ ਉਸ ਤੋਂ ਬਾਅਦ ਅਜਿਹਾ ਕੁਝ ਨਹੀਂ ਕੀਤਾ। ਨਵਜੋਤ ਕੌਰ ਸਿੱਧੂ ਲਗਾਤਾਰ ਉਸ ਦੀਆਂ ਸ਼ਿਕਾਇਤਾਂ ਕਰਦੀ ਰਹੀ ਅਤੇ ਪੈਸੇ ਵਾਪਸ ਕਰਨ ਦੀ ਮੰਗ ਕਰਦੀ ਰਹੀ। ਆਖਿਰਕਾਰ, ਨਵਜੋਤ ਕੌਰ ਸਿੱਧੂ ਨੇ ਗਗਨਦੀਪ ਸਿੰਘ ਖ਼ਿਲਾਫ਼ ਪਿਛਲੇ ਸਾਲ ਅੰਮ੍ਰਿਤਸਰ ‘ਚ ਮਾਮਲਾ ਦਰਜ ਕਰਵਾ ਦਿੱਤਾ ਸੀ।

Related Articles

Leave a Reply

Your email address will not be published. Required fields are marked *

Back to top button