
ਸੁਲਤਾਨਪੁਰ ਲੋਧੀ, 25 ਅਗਸਤ : ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਹਲਕਾ ਸੁਲਤਾਨਪੁਰ ਲੋਧੀ ਦੇ ਸਾਬਕਾ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਸੰਗਠਨ ਸਿਰਜਣ ਅਭਿਆਨ ਤਹਿਤ ਆਬਜ਼ਰਵਰ ਨਿਯੁਕਤ ਕਰਨ ਨਾਲ ਉਹਨਾਂ ਦੇ ਹਮਾਇਤੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਕਾਂਗਰਸੀ ਵਰਕਰਾਂ ਵੱਲੋਂ ਉਹਨਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਹਨ। ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਨਵਤੇਜ ਸਿੰਘ ਚੀਮਾ ਨੇ ਪਹਿਲੀ ਵਿਧਾਨ ਸਭਾ ਚੋਣ ਹਲਕਾ ਸੁਲਤਾਨਪੁਰ ਲੋਧੀ ਤੋਂ 2007 ਵਿੱਚ ਲੜੀ ਸੀ ਤੇ ਤਿੰਨ ਹੋਰ ਚੋਣਾਂ 2012, 2017 ਤੇ 2022 ਵਿੱਚ ਲੜੀਆਂ ਸਨ, ਜਿਨ੍ਹਾਂ ਵਿੱਚੋਂ 2012 ਅਤੇ 2017 ਵਿੱਚ ਉਹ ਜੇਤੂ ਰਹੇ ਸਨ। ਨਵਤੇਜ ਸਿੰਘ ਚੀਮਾ ਸ਼ੁਰੂ ਤੋਂ ਹੀ ਕਾਂਗਰਸ ਪਾਰਟੀ ਨਾਲ ਜੁੜੇ ਰਹੇ ਹਨ। ਉਨ੍ਹਾਂ ਦੀਆਂ ਸੇਵਾਵਾਂ ਨੂੰ ਵੇਖਦਿਆਂ ਹੀ ਆਲ ਇੰਡੀਆ ਕਾਂਗਰਸ ਕਮੇਟੀ ਨੇ ਉਹਨਾਂ ਨੂੰ ਜਿਲਾ ਫਰੀਦਕੋਟ ਦਾ ਆਬਜ਼ਰਵਰ ਨਿਯੁਕਤ ਕੀਤਾ ਹੈ। ਆਪਣੀ ਨਿਯੁਕਤੀ ਤੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾਂ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਪੂਰੀ ਇਮਾਨਦਾਰੀ ਨਾਲ ਕੰਮ ਕਰਦੇ ਆ ਰਹੇ ਹਨ। ਉਹ ਪਾਰਟੀ ਹਾਈ ਕਮਾਂਡ ਵੱਲੋਂ ਸੌਂਪੀ ਗਈ ਡਿਊਟੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣਗੇ। ਨਵਤੇਜ ਸਿੰਘ ਚੀਮਾ ਦੀ ਨਿਯੁਕਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਸਾਬਕਾ ਉਪ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਜੈਨਪੁਰ,ਕਿਸਾਨ ਆਗੂ ਅਮਰ ਸਿੰਘ ਮੰਡ, ਸਾਬਕਾ ਚੇਅਰਮੈਨ ਐਡਵੋਕੇਟ ਜਸਪਾਲ ਸਿੰਘ ਧੰਜੂ, ਬਲਾਕ ਕਾਂਗਰਸ ਦੇ ਪ੍ਰਧਾਨ ਮੁਖਤਾਰ ਸਿੰਘ ਭਗਤਪੁਰ, ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਪੰਨੂ, ਬਲਾਕ ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਜਗਪਾਲ ਸਿੰਘ ਚੀਮਾ, ਜਿਲਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਡਾ. ਨਰਿੰਦਰ ਸਿੰਘ ਗਿੱਲ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮੇਸ਼ ਡਡਵਿੰਡੀ, ਐਡਵੋਕੇਟ ਜਰਨੈਲ ਸਿੰਘ ਸੰਧਾ, ਨੰਬਰਦਾਰ ਸਾਹਿਬ ਸਿੰਘ ਭੁੱਲਰ, ਨਵ ਸੇਖੋਂ ਯੂਥ ਆਗੂ, ਐਡਵੋਕੇਟ ਭੁਪਿੰਦਰ ਸਿੰਘ, ਨੰਬਰਦਾਰ ਹਰਜੀਤ ਸਿੰਘ ਜੀਤਾ, ਸਾਬਕਾ ਸਰਪੰਚ ਮਹਿੰਦਰ ਪਾਲ ਸਿੰਘ ਸੋਹੀ, ਸਾਬਕਾ ਸਰਪੰਚ ਸ਼ਿੰਦਰ ਸਿੰਘ ਬੂਸੋਵਾਲ, ਸਾਬਕਾ ਸਰਪੰਚ ਕੁਲਦੀਪ ਸਿੰਘ ਡਡਵਿੰਡੀ, ਸਾਬਕਾ ਸਰਪੰਚ ਪਰਮਿੰਦਰ ਸਿੰਘ ਭਿੰਦਾ ਆਦਿ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕੀਤਾ।



