Punjab

ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਤੋਂ ਬਚਦੇ ਰਹੇ ਕੈਪਟਨ ਅਮਰਿੰਦਰ ਸਿੰਘ, CM Mann ਨੇ ਵਿਰੋਧੀਆਂ ਨੂੰ ਲਾਏ ਰਗੜੇ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 27 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਕਾਂਗਰਸ, ਭਾਜਪਾ ਅਤੇ ਸ਼ਿਰੋਮਣੀ ਅਕਾਲੀ ਦਲ ’ਤੇ ਪੰਜਾਬ ’ਚ ਨਸ਼ਾ ਮਾਫੀਆ ਨੂੰ ਪਨਾਹ ਦੇਣ ਦਾ ਦੋਸ਼ ਲਾਇਆ ਤੇ ਕਿਹਾ ਕਿ ਇਹ ਲੋਕ ਤਸਕਰਾਂ ਨੂੰ ਬਚਾਉਣ ’ਚ ਲੱਗੇ ਹੋਏ ਹਨ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ੇ ਖ਼ਿਲਾਫ਼ ਚਲਾਏ ਜਾ ਰਹੇ ਯੁੱਧ ਨੇ ਸਾਰੇ ਸੂਬੇ ’ਚ ਇਕ ਲਹਿਰ ਪੈਦਾ ਕਰ ਦਿੱਤੀ ਹੈ, ਜਿਸ ਦਾ ਜ਼ਮੀਨੀ ਪੱਧਰ ’ਤੇ ਵੀ ਸਾਫ਼ ਅਸਰ ਦਿਖਾਈ ਦੇ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਕੋਈ ਰਹਿਮ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ‘ਯੁੱਧ ਨਸ਼ੇ ਦੇ ਖ਼ਿਲਾਫ਼’ ਮੁਹਿੰਮ ਸਿਰਫ਼ ਇਕ ਸਰਕਾਰੀ ਪਹਿਲ ਨਹੀਂ, ਬਲਕਿ ਇਕ ਜਨਤਕ ਅੰਦੋਲਨ ਹੈ। ਆਮ ਆਦਮੀ ਤੋਂ ਲੈ ਕੇ ਪਿੰਡ ਦੇ ਸਰਪੰਚ, ਪੰਚ, ਵਿਧਾਇਕ ਅਤੇ ਇੱਥੋਂ ਤੱਕ ਕਿ ਮੁੱਖ ਮੰਤਰੀ ਤੱਕ, ਹਰ ਕੋਈ ਨਸ਼ੇ ਦੇ ਖ਼ਿਲਾਫ਼ ਇਸ ਯੁੱਧ ਦਾ ਹਿੱਸਾ ਬਣ ਗਿਆ ਹੈ। ਆਪ ਨਸ਼ਾ ਮਾਫੀਆ ਦੀ ਕਮਰ ਤੋੜ ਰਹੀ ਹੈ, ਜਿਸ ਨਾਲ ਵਿਰੋਧੀ ਪਾਰਟੀਆਂ ਘਬਰਾਈਆਂ ਹੋਈਆਂ ਹਨ। ਉਨ੍ਹਾਂ ਨੇ ਕਿਹਾ, ‘ਜਦੋਂ ਵੀ ਅਸੀਂ ਸਖ਼ਤ ਕਾਰਵਾਈ ਕਰਦੇ ਹਾਂ, ਚਾਹੇ ਉਹ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨਾ ਹੋਵੇ ਜਾਂ ਉਨ੍ਹਾਂ ਦੀਆਂ ਗੈਰ ਕਾਨੂੰਨੀ ਜਾਇਦਾਦਾਂ ਨੂੰ ਤਬਾਹ ਕਰਨਾ, ਵਿਰੋਧੀ ਪਾਰਟੀ ਦਾ ਕੋਈ ਨਾ ਕੋਈ ਵਿਅਕਤੀ ਉਨ੍ਹਾਂ ਨੂੰ ਬਚਾਉਣ ਲਈ ਦੌੜ ਪੈਂਦਾ ਹੈ।’ਅਸਲ ’ਚ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਾਲੀਆ ਬਿਆਨਾਂ ਤੋਂ ਨਾਰਾਜ਼ ਸਨ। ਉਨ੍ਹਾਂ ਕਿਹਾ, ‘ਉਨ੍ਹਾਂ ਦੀਆਂ ਟਿੱਪਣੀਆਂ ਤੋਂ ਸਾਫ਼ ਜਾਹਿਰ ਹੁੰਦਾ ਹੈ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਤਿੰਨੋਂ ਹੀ ਨਸ਼ਾ ਮਾਫੀਆ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਨਹੀਂ ਚਾਹੁੰਦੇ ਕਿ ਪੰਜਾਬ ਤੋਂ ਨਸ਼ਾ ਖਤਮ ਹੋਵੇ। ਉਹ ਇਸ ਮਸਲੇ ਨੂੰ ਰਾਜਨੀਤਿਕ ਰੂਪ ਦੇਣਾ ਜਾਰੀ ਰੱਖਣਾ ਚਾਹੁੰਦੇ ਹਨ ਅਤੇ ਨਸ਼ੇ ਦੇ ਕਾਰੋਬਾਰ ਨੂੰ ਜਿਊਂਦਾ ਰੱਖਣਾ ਚਾਹੁੰਦੇ ਹਨ।

Related Articles

Leave a Reply

Your email address will not be published. Required fields are marked *

Back to top button