Punjab

ਨਸ਼ਾ ਸਮੱਗਲਿੰਗ ਦੇ ਦੋਸ਼ ਹੇਠ 5 ਵਿਅਕਤੀ ਗ੍ਰਿਫ਼ਤਾਰ, ਨਸ਼ਾ ਕਰਨ ਵਾਲੇ 2 ਦਬੋਚੇ

ਬਠਿੰਡਾ, 4 ਅਗਸਤ : ਜ਼ਿਲ੍ਹਾ ਪੁਲਿਸ ਨੇ ਵੱਖ–ਵੱਖ ਥਾਵਾਂ ਤੋਂ 62.72 ਗ੍ਰਾਮ ਹੈਰੋਇਨ ਤੇ ਨਸ਼ਾ ਕਰਨ ਵਾਲੇ ਔਰਤ ਸਮੇਤ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਇਨ ਦੀ ਪੁਲਿਸ ਨੇ ਛਾਉਣੀ ਰੋਡ ਤੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋ 6.72 ਗ੍ਰਾਮ ਹੈਰੋਇਨ ਬਰਾਮਦ ਕੀਤੀ। ਫੜੇ ਗਏ ਵਿਅਕਤੀ ਦੀ ਪਛਾਣ ਦੀਪਕ ਕੁਮਾਰ ਉਰਫ਼ ਦੀਪੂ ਵਾਸੀ ਬੇਅੰਤ ਨਗਰ ਬਠਿੰਡਾ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਪਾਰਟੀ ਨੇ ਪਰਸ ਰਾਮ ਨਗਰ ਤੋਂ ਇਕ ਔਰਤ ਤੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 47 ਗ੍ਰਾਮ ਹੈਰੋਇਨ ਬਰਾਮਦ ਕੀਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਸੰਦੀਪ ਵਾਸੀ ਤਰਨਤਾਰਨ ਤੇ ਵੀਰਪਾਲ ਕੌਰ ਵਾਸੀ ਪਰਸ ਰਾਮ ਨਗਰ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਪਾਰਟੀ ਨੇ ਸ਼ਹਿਰ ਦੇ ਇਕ ਵਿਅਕਤੀ ਅੰਮ੍ਰਿਤਪਾਲ ਸਿੰਘ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਪਿੰਡ ਪਿੱਥੋਂ ਤੋਂ ਪਿੰਡ ਦੇ ਹੀ ਦੋ ਵਿਅਕਤੀਆਂ ਜਗਰਾਜ ਸਿੰਘ ਤੇ ਹਰਦੀਪ ਸਿੰਘ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼ ’ਚ ਗ੍ਰਿ਼ਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਰਾਮਾਂ ਦੀ ਪੁਲਿਸ ਪਾਰਟੀ ਨੇ ਪਿੰਡ ਕਮਾਲੂ ਬੰਗੀਆਂ ਰੋਡ ਤੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ। ਫੜੇ ਗਏ ਵਿਅਕਤੀ ਦੀ ਪਛਾਣ ਰਾਮਾ ਮੰਡੀ ਵਾਸੀ ਰਾਜਨ ਕੁਮਾਰ ਵਜੋਂ ਹੋਈ। ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

Related Articles

Leave a Reply

Your email address will not be published. Required fields are marked *

Back to top button